27 C
Toronto
Tuesday, May 19, 2026
spot_img
Homeਪੰਜਾਬਵਿਜੀਲੈਂਸ ਨੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਨੇ 50 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਬਰਨਾਲਾ ਜ਼ਿਲ੍ਹੇ ਵਿਚ ਪੈਂਦੇ ਸੰਘੇੜਾ ਵਿਖੇ ਤਾਇਨਾਤ ਕਾਨੂੰਗੋ ਰਾਜ ਸਿੰਘ ਨੂੰ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਅਧਿਕਾਰੀ ਨੇ ਦੱਸਿਆ ਕਿ ਕਾਨੂੰਗੋ ਰਾਜ ਸਿੰਘ ਨੂੰ ਸ਼ਿਕਾਇਤ ਕਰਤਾ ਗੁਰਜੰਟ ਸਿੰਘ ਵਾਸੀ ਭੱਠਲਾਂ ਦੀ ਸ਼ਿਕਾਇਤ ‘ਤੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਫੜਿਆ ਹੈ।
ਸ਼ਿਕਾਇਤ ਕਰਤਾ ਨੇ ਵਿਜੀਲੈਂਸ ਕੋਲ ਕੀਤੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਉਕਤ ਕਾਨੂੰਗੋ ਵਲੋਂ ਉਸ ਦੀ ਵਾਹੀਯੋਗ ਜਮੀਨ ਦਾ ਗਹਿਣਾ ਬਰਕਰਾਰ ਰੱਖਣ ਬਦਲੇ 50 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਸੀ। ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਵਿਜੀਲੈਂਸ ਨੇ ਦੋ ਗਵਾਹਾਂ ਦੀ ਹਾਜ਼ਰੀ ਵਿੱਚ ਕਾਨੂੰਗੋ ਨੂੰ ਰਿਸ਼ਵਤ ਲੈਂਦਿਆਂ ਮੌਕੇ ‘ਤੇ ਫੜ ਲਿਆ। ਵਿਜੀਲੈਂਸ ਅਧਿਕਾਰੀਆਂ ਨੇ ਦੱਸਿਆ ਕਿ ਦੋਸ਼ੀ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

RELATED ARTICLES
POPULAR POSTS