ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਗੁਰਦੇ ਦੀ ਪਥਰੀ ਦਾ ਸਫਲ ਆਪਰੇਸ਼ਨ ਕਰਨ ਵਾਲੇ ਪੀਜੀਆਈ ਦੇ ਡਾਕਟਰਾਂ ਨੂੰ ਆਪਣੇ ਘਰ ਬੁਲਾ ਕੇ ਟੀ-ਪਾਰਟੀ ਕੀਤੀ। ਕੈਪਟਨ ਅਮਰਿੰਦਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਉੱਤੇ ਪੋਸਟ ਪਾਈ ਤੇ ਨਾਲ ਫੋਟੋ ਸਾਂਝੀ ਕੀਤੀ ਤੇ ਲਿਖਿਆ ਕਿ ਉਨ੍ਹਾਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਡਾਕਟਰਾਂ, ਨਰਸਾਂ ਤੇ ਸਮੁੱਚੇ ਸਟਾਫ਼ ਨੂੰ ਹੋਸਟ ਕਰਨ ਦਾ ਮੌਕਾ ਮਿਲਿਆ ਜਿਨ੍ਹਾਂ ਨੇ ਪਿਛਲੇ ਦਿਨੀਂ ਉਨ੍ਹਾਂ ਦਾ ਇਲਾਜ ਕੀਤਾ ਸੀ। ਉਨ੍ਹਾਂ ਅੱਗੇ ਲਿਖਿਆ ਕਿ ਉਹ ਸਾਰੇ ਡਾਕਟਰਾਂ, ਨਰਸਾਂ ਦੇ ਤਹਿ-ਦਿਲੋਂ ਧੰਨਵਾਦੀ ਹਨ ਤੇ ਉਹ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕਰਦੇ ਹਨ।
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …