ਕਿਹਾ – ਕੇਜਰੀਵਾਲ ਨੇ ਵਿਸ਼ਵਾਸਘਾਤੀ ਨੂੰ ਪਾਰਟੀ ‘ਚ ਕੀਤਾ ਸ਼ਾਮਲ
ਚੰਡੀਗੜ੍ਹ/ਬਿਊਰੋ ਨਿਊਜ਼
ਰਿਟਾਇਰਡ ਜਸਟਿਸ ਜ਼ੋਰਾ ਸਿੰਘ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੇ ਉਨ੍ਹਾਂ ਖਿਲਾਫ ਜੰਮ ਕੇ ਭੜਾਸ ਕੱਢੀ ਹੈ। ਖਹਿਰਾ ਨੇ ਜ਼ੋਰਾ ਸਿੰਘ ਨੂੰ ਕੌਮ ਦਾ ਗੱਦਾਰ ਤੱਕ ਆਖ ਦਿੱਤਾ ਹੈ। ਖਹਿਰਾ ਨੇ ਜ਼ੋਰਾ ਸਿੰਘ ‘ਤੇ ਬਾਦਲ ਪਰਿਵਾਰ ਦਾ ਠੱਪਾ ਲਗਾਉਂਦਿਆਂ ਕਿਹਾ ਕਿ ਇਸ ਨੇ ਪੈਸਿਆਂ ਦੇ ਲਾਲਚ ਵਿਚ ਸਿੱਖਾਂ ਨਾਲ ਧੋਖਾ ਕੀਤਾ ਹੈ ਅਤੇ ਬਹਿਬਲ ਕਲਾਂ ਦੇ ਦੋਸ਼ੀਆਂ ਨੂੰ ਬਚਾਇਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਬਾਦਲਾਂ ਦੇ ਹੱਥ ਠੋਕੇ ਨੂੰ ਆਪਣਾ ਉਮੀਦਵਾਰ ਬਣਾਇਆ ਅਤੇ ਕੇਜਰੀਵਾਲ ਨੇ ਇਕ ਵਿਸ਼ਵਾਸਘਾਤੀ ਨੂੰ ਪਾਰਟੀ ਵਿਚ ਸ਼ਾਮਲ ਕੀਤਾ ਹੈ। ਜ਼ਿਕਰਯੋਗ ਹੈ ਕਿ ਜਸਟਿਸ ਜ਼ੋਰਾ ਸਿੰਘ ਨੂੰ ਆਮ ਆਦਮੀ ਪਾਰਟੀ ਵਲੋਂ ਫਤਹਿਗੜ੍ਹ ਸਾਹਿਬ ਸੰਸਦੀ ਹਲਕੇ ਤੋਂ ਚੋਣ ਲੜਾਈ ਜਾ ਸਕਦੀ ਹੈ।
Check Also
ਨੈਸ਼ਨਲ ਗਰੀਨ ਟਿ੍ਰਬਿਊਨਲ ਵੱਲੋਂ ਪੰਜਾਬ ਸਰਕਾਰ ਦੀ ਖਿਚਾਈ
ਜਲਦੀ ਕਾਰਵਾਈ ਰਿਪੋਰਟ ਪੇਸ਼ ਕਰਨ ਦੇ ਹੁਕਮ ਚੰਡੀਗੜ੍ਹ/ਬਿਊਰੋ ਨਿਊਜ਼ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਨੇ ਪੰਜਾਬ ਵਿੱਚ …