Breaking News
Home / ਪੰਜਾਬ / ਲੁਧਿਆਣਾ ‘ਚ ਰਾਜੀਵ ਗਾਂਧੀ ਦੇ ਬੁੱਤ ‘ਤੇ ਅਕਾਲੀ ਵਰਕਰਾਂ ਨੇ ਮਲੀ ਕਾਲਖ

ਲੁਧਿਆਣਾ ‘ਚ ਰਾਜੀਵ ਗਾਂਧੀ ਦੇ ਬੁੱਤ ‘ਤੇ ਅਕਾਲੀ ਵਰਕਰਾਂ ਨੇ ਮਲੀ ਕਾਲਖ

ਯੂਥ ਅਕਾਲੀ ਆਗੂ ਗੁਰਦੀਪ ਸਿੰਘ ਗੋਸ਼ਾ ਗ੍ਰਿਫਤਾਰ
ਕੈਪਟਨ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਦੇ ਦਿੱਤੇ ਹੁਕਮ
ਲੁਧਿਆਣਾ/ਬਿਊਰੋ ਨਿਊਜ਼
1984 ਸਿੱਖ ਵਿਰੋਧੀ ਕਤਲੇਆਮ ਦੇ ਵਿਰੋਧ ਵਿਚ ਯੂਥ ਅਕਾਲੀ ਦਲ ਦੇ ਦੋ ਵਰਕਰਾਂ ਨੇ ਲੁਧਿਆਣਾ ਵਿਚ ਸਲੇਮ ਟਾਬਰੀ ਇਲਾਕੇ ‘ਚ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਾ ਰੰਗ ਅਤੇ ਹੱਥਾਂ ਨੂੰ ਲਾਲ ਰੰਗ ਕਰ ਦਿੱਤਾ। ਅਕਾਲੀ ਦਲ ਦੇ ਆਗੂਆਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕੋਲੋਂ ‘ਭਾਰਤ ਰਤਨ’ ਵਾਪਸ ਲੈਣ ਦਾ ਮਤਾ ਪਾਸ ਕਰਨ ਲਈ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇ।
ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਦੀਪ ਸਿੰਘ ਗੋਸ਼ਾ ਤੇ ਮੀਤਪਾਲ ਸਿੰਘ ਦੁੱਗਰੀ ਨੇ ਅੱਜ ਸਵੇਰੇ ਰਾਜੀਵ ਗਾਂਧੀ ਦੇ ਬੁੱਤ ਨੂੰ ਕਾਲੇ ਅਤੇ ਲਾਲ ਰੰਗ ਵਿੱਚ ਰੰਗਣ ਤੋਂ ਬਾਅਦ ਕਿਹਾ ਕਿ ਰਾਜੀਵ ਗਾਂਧੀ ਹੀ 1984 ਵਿਚ ਸਿੱਖਾਂ ਦੇ ਕਤਲਾਂ ਦਾ ਮਾਸਟਰਮਾਈਂਡ ਹੈ। ਦੋਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਕੀਤੇ ਦਾ ਕੋਈ ਪਛਤਾਵਾ ਨਹੀਂ ਤੇ ਨਾ ਹੀ ਕਾਂਗਰਸ ਦੇ ਸੱਤਾ ਵਿੱਚ ਹੋਣ ਦੇ ਬਾਵਜੂਦ ਕਾਨੂੰਨ ਤੋਂ ਡਰਦੇ ਹਨ। ਪੁਲਿਸ ਵੱਲੋਂ ਯੂਥ ਅਕਾਲੀ ਆਗੂ ਗੁਰਦੀਪ ਸਿੰਘ ਗੋਸ਼ਾ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ।
ਰਾਜੀਵ ਗਾਂਧੀ ਦੇ ਬੁੱਤ ‘ਤੇ ਅਕਾਲੀ ਆਗੂਆਂ ਵੱਲੋਂ ਕਾਲਖ ਲਗਾਉਣ ਦੇ ਮਾਮਲੇ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ ਅਤੇ ਦੋਸ਼ੀਆਂ ਖਿਲਾਫ ਕਾਰਵਾਈ ਕਰਨ ਦੇ ਹੁਕਮ ਵੀ ਦੇ ਦਿੱਤੇ ਹਨ।

Check Also

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਟੈਕਸ ਚੋਰੀ ਕਰਨ ਵਾਲਿਆਂ ਨੂੰ ਦਿੱਤੀ ਚਿਤਾਵਨੀ

ਕਿਹਾ : ਟੈਕਸ ਚੋਰੀ ਨੂੰ ਰੋਕਣ ਲਈ ਮੁਹਿੰਮ ਨੂੰ ਹੋਰ ਤਾਕਤਵਰ ਬਣਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …