Breaking News
Home / ਭਾਰਤ / ਸਰਕਾਰੀ ਬੈਂਕਾਂ ਦੇ 10 ਲੱਖ ਕਰਮਚਾਰੀ ਅੱਜ ਰਹੇ ਹੜਤਾਲ ‘ਤੇ

ਸਰਕਾਰੀ ਬੈਂਕਾਂ ਦੇ 10 ਲੱਖ ਕਰਮਚਾਰੀ ਅੱਜ ਰਹੇ ਹੜਤਾਲ ‘ਤੇ

ਹੜਤਾਲ ਦਾ ਪੰਜਾਬ ਅਤੇ ਚੰਡੀਗੜ੍ਹ ‘ਚ ਵੀ ਰਿਹਾ ਭਰਪੂਰ ਅਸਰ

ਨਵੀਂ ਦਿੱਲੀ/ਬਿਊਰੋ ਨਿਊਜ਼

ਵਿਜਯਾ ਬੈਂਕ ਅਤੇ ਦੇਨਾ ਬੈਂਕ ਦਾ ਬੈਂਕ ਆਫ਼ ਬੜੋਦਾ ਨਾਲ ਰਲੇਵਾਂ ਕੀਤੇ ਜਾਣ ਦੇ ਵਿਰੋਧ ਵਿਚ ਅੱਜ ਸਰਕਾਰੀ ਬੈਂਕਾਂ ਦੇ ਕਰੀਬ 10 ਲੱਖ ਕਰਮਚਾਰੀਆਂ ਨੇ ਹੜਤਾਲ ਕੀਤੀ। ਬੈਂਕ ਕਰਮਚਾਰੀਆਂ ਦੇ ਹੜਤਾਲ ‘ਤੇ ਹੋਣ ਕਾਰਨ ਬੈਂਕਾਂ ਦਾ ਕੰਮ-ਕਾਰ ਪੂਰੀ ਤਰ੍ਹਾਂ ਠੱਪ ਹੋ ਗਿਆ। ਹੜਤਾਲ ਦਾ ਅਸਰ ਭਾਰਤ ਦੇ ਦੂਜੇ ਹਿੱਸਿਆਂ ਦੇ ਨਾਲ-ਨਾਲ ਪੰਜਾਬ ਅਤੇ ਚੰਡੀਗੜ੍ਹ ਵਿਚ ਵੀ ਭਰਪੂਰ ਦੇਖਣ ਨੂੰ ਮਿਲਿਆ। ਕਰਮਚਾਰੀਆਂ ਦੇ ਹੜਤਾਲ ‘ਤੇ ਹੋਣ ਕਾਰਨ ਜਿੱਥੇ ਬੈਂਕਾਂ ਦਾ ਕੰਮ-ਕਾਰ ਪ੍ਰਭਾਵਿਤ ਹੋਇਆ ਹੈ, ਉੱਥੇ ਲੋਕਾਂ ਨੂੰ ਵੀ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਧਿਆਨ ਰਹੇ ਕਿ ਸਰਕਾਰ ਦੀ ਬੈਂਕਾਂ ਦਾ ਰਲੇਵਾਂ ਕਰਨ ਦੀ ਨੀਤੀ ਦੇ ਵਿਰੋਧ ਵਿਚ 9 ਬੈਂਕ ਯੂਨੀਅਨਾਂ ਵਲੋਂ ਹੜਤਾਲ ਲਈ ਸੱਦਾ ਦਿੱਤਾ ਗਿਆ ਸੀ ਅਤੇ ਇਸ ਤੋਂ ਪਹਿਲਾਂ ਲੰਘੇ ਸ਼ੁੱਕਰਵਾਰ ਨੂੰ ਵੀ ਬੈਂਕ ਕਰਮਚਾਰੀਆਂ ਨੇ ਹੜਤਾਲ ਕੀਤੀ ਸੀ।

 

 

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਚੋਣ ਪ੍ਰਚਾਰ ਕਰਨ ਲਈ ਮੰਗੀ ਜ਼ਮਾਨਤ

ਸੀਬੀਆਈ ਬੋਲੀ : ਜ਼ਮਾਨਤ ਮਿਲੀ ਤਾਂ ਸਿਸੋਦੀਆ ਜਾਂਚ ਅਤੇ ਗਵਾਹਾਂ ਨੂੰ ਕਰਨਗੇ ਪ੍ਰਭਾਵਿਤ ਨਵੀਂ ਦਿੱਲੀ/ਬਿਊਰੋ …