-0.5 C
Toronto
Saturday, February 28, 2026
spot_img
Homeਭਾਰਤਦਿੱਲੀ ਅਤੇ ਉਤਰ ਪ੍ਰਦੇਸ਼ 'ਚ ਐਨ.ਆਈ.ਏ. ਦੀ ਛਾਪੇਮਾਰੀ

ਦਿੱਲੀ ਅਤੇ ਉਤਰ ਪ੍ਰਦੇਸ਼ ‘ਚ ਐਨ.ਆਈ.ਏ. ਦੀ ਛਾਪੇਮਾਰੀ

ਇਸਲਾਮਿਕ ਸਟੇਟ ਦੀ ਨਵੀਂ ਜਥੇਬੰਦੀ ਦਾ ਪਰਦਾਫਾਸ਼, 10 ਵਿਅਕਤੀਆਂ ਨੂੰ ਫੜਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਨੇ ਅੱਤਵਾਦੀ ਸੰਗਠਨ ਆਈ. ਐਸ. ਆਈ. ਐਸ. ਦੀ ਨਵੀਂ ਜਥੇਬੰਦੀ ‘ਹਰਕਤ ਉਲ ਹਰਬ-ਏ-ਇਸਲਾਮ’ ਦਾ ਪਰਦਾਫਾਸ਼ ਕਰਦਿਆਂ 10 ਵਿਅਕਤੀਆਂ ਨੂੰ ਹਿਰਾਸਤ ਵਿਚ ਲਿਆ ਹੈ। ਇਸ ਸੰਬੰਧੀ ਅੱਜ ਐਨ. ਆਈ. ਏ. ਵਲੋਂ ਦਿੱਲੀ ਅਤੇ ਉੱਤਰ ਪ੍ਰਦੇਸ਼ ਵਿਚ 16 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਇਸ ਦੇ ਚੱਲਦਿਆਂ 5 ਵਿਅਕਤੀਆਂ ਨੂੰ ਉੱਤਰ ਪ੍ਰਦੇਸ਼ ਦੇ ਅਮਰੋਹਾ ਜ਼ਿਲ੍ਹੇ ਅਤੇ ਬਾਕੀ ਪੰਜਾਂ ਨੂੰ ਉੱਤਰੀ-ਪੂਰਬੀ ਦਿੱਲੀ ਤੋਂ ਹਿਰਾਸਤ ਵਿਚ ਲਿਆ ਗਿਆ। ਮਿਲੀ ਜਾਣਕਾਰੀ ਮੁਤਾਬਕ ਇਸ ਅੱਤਵਾਦੀ ਜਥੇਬੰਦੀ ਵਲੋਂ ਉੱਤਰੀ ਭਾਰਤ ਖ਼ਾਸ ਕਰਕੇ ਰਾਜਧਾਨੀ ਦਿੱਲੀ ਵਿਚ ਹਮਲੇ ਦੀ ਯੋਜਨਾ ਬਣਾਈ ਜਾ ਰਹੀ ਸੀ।

RELATED ARTICLES
POPULAR POSTS