ਹਰ ਰੋਜ਼ 500 ਸ਼ਰਧਾਲੂ ਜਾ ਸਕਣਗੇ ਅਤੇ 500 ਰੁਪਏ ਲੱਗੇਗੀ ਫੀਸ
ਅੰਮ੍ਰਿਤਸਰ/ਬਿਊਰੋ ਨਿਊਜ਼
ਪਾਕਿਸਤਾਨ ਦੀ ਫੈਡਰਲ ਇਨਵੈਸਟੀਗੇਸ਼ਨ ਏਜੰਸੀ ਨੇ ਕੌਰੀਡੋਰ ਤੋਂ ਕਰਤਾਰਪੁਰ ਸਾਹਿਬ ਜਾਣ ਵਾਲੇ ਭਾਰਤੀ ਸ਼ਰਧਾਲੂਆਂ ਲਈ ਸਕੀਮ ਤਿਆਰ ਕਰ ਲਈ ਹੈ। ਇਸਦੇ ਮੁਤਾਬਕ ਭਾਰਤ ਤੋਂ ਰੋਜ਼ਾਨਾ 500 ਸ਼ਰਧਾਲੂ ਸ੍ਰੀ ਕਰਤਾਰਪੁਰ ਸਾਹਿਬ ਜਾ ਸਕਣਗੇ। ਇਨ੍ਹਾਂ ਨੂੰ ਪਾਸਪੋਰਟ ਜਾਂ ਵੀਜ਼ੇ ਦੀ ਜ਼ਰੂਰਤ ਨਹੀਂ ਹੋਵੇਗੀ, ਪਰ 500 ਰੁਪਏ ਦੀ ਫੀਸ ਜ਼ਰੂਰ ਲੱਗੇਗੀ। ਕੌਰੀਡੋਰ ਸਵੇਰੇ 9.00 ਵਜੇ ਤੋਂ ਸ਼ਾਮ 5.00 ਵਜੇ ਤੱਕ ਖੁੱਲ੍ਹਾ ਰਹੇਗਾ। ਸ਼ਰਧਾਲੂਆਂ ਨੂੰ ਉਸੇ ਦਿਨ ਸ਼ਾਮ 6.00 ਵਜੇ ਤੱਕ ਵਾਪਸ ਪਰਤਣਾ ਪਵੇਗਾ। ਇਸ ਮਤੇ ਨੂੰ ਅੰਤਿਮ ਮਨਜੂਰੀ ਲਈ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਭੇਜ ਦਿੱਤਾ ਗਿਆ ਹੈ। ਭਾਰਤ ਅਤੇ ਪਾਕਿਸਤਾਨ ਨੇ ਨਵੰਬਰ ਦੇ ਆਖਰੀ ਹਫਤੇ ਆਪਣੀ-ਆਪਣੀ ਸਰਹੱਦ ‘ਤੇ ਕਰਤਾਰਪੁਰ ਸਾਹਿਬ ਕੌਰੀਡੋਰ ਦਾ ਨੀਂਹ ਪੱਥਰ ਰੱਖਿਆ ਸੀ। ਪਾਕਿਸਤਾਨ ਦਾ ਕਹਿਣਾ ਹੈ ਕਿ ਇਸ ਨੂੰ ਜੂਨ 2019 ਤੱਕ ਬਣਾ ਕੇ ਪੂਰੀ ਤਰ੍ਹਾਂ ਤਿਆਰ ਕਰ ਦਿੱਤਾ ਜਾਵੇਗਾ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …