Breaking News
Home / ਪੰਜਾਬ / ਰਾਜੀਵ ਗਾਂਧੀ ਕੋਲੋਂ ‘ਭਾਰਤ ਰਤਨ’ ਵਾਪਸ ਲੈਣ ਦੀ ਉਠੀ ਮੰਗ ਤੋਂ ਬਾਅਦ ਜਾਖੜ ਨੇ ਕਿਹਾ

ਰਾਜੀਵ ਗਾਂਧੀ ਕੋਲੋਂ ‘ਭਾਰਤ ਰਤਨ’ ਵਾਪਸ ਲੈਣ ਦੀ ਉਠੀ ਮੰਗ ਤੋਂ ਬਾਅਦ ਜਾਖੜ ਨੇ ਕਿਹਾ

ਰਾਜੀਵ ਗਾਂਧੀ ਨੂੰ ਦੇਸ਼ ਲਈ ਕੁਰਬਾਨ ਹੋਣ ਤੋਂ ਬਾਅਦ ਦਿੱਤਾ ਗਿਆ ਸੀ ‘ਭਾਰਤ ਰਤਨ’
ਚੰਡੀਗੜ੍ਹ/ਬਿਊਰੋ ਨਿਊਜ਼
ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਦਿੱਤਾ ਗਿਆ ‘ਭਾਰਤ ਰਤਨ’ ਵਾਪਸ ਲੈਣ ਦੀ ਉਠ ਰਹੀ ਮੰਗ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਰਾਜੀਵ ਗਾਂਧੀ ਨੂੰ ‘ਭਾਰਤ ਰਤਨ’ ਦੇਸ਼ ਲਈ ਕੁਰਬਾਨ ਹੋਣ ਤੋਂ ਬਾਅਦ ਦਿੱਤਾ ਗਿਆ ਹੈ। ਧਿਆਨ ਰਹੇ ਕਿ ਰਾਜੀਵ ਗਾਂਧੀ ਤੋਂ ਭਾਰਤ ਰਤਨ ਵਾਪਸ ਲੈਣ ਦੀ ਮੰਗ ਆਮ ਆਦਮੀ ਪਾਰਟੀ ਨੇ ਕੀਤੀ ਸੀ ਤੇ ਇਸ ਤੋਂ ਬਾਅਦ ਅਕਾਲੀ ਦਲ ਅਤੇ ਸਿੱਖ ਕਤਲੇਆਮ ਦੇ ਪੀੜਤ ਵੀ ਇਸ ਮੁਹਿੰਮ ਵਿਚ ਸ਼ਾਮਲ ਹੋ ਰਹੇ ਹਨ। ਜਾਖੜ ਨੇ ਕਿਹਾ ਕਿ ਜਿਥੋਂ ਤੱਕ ਸਿੱਖ ਕਤਲੇਆਮ ਦਾ ਸਬੰਧ ਹੈ, ਉਸ ਵਿਚ ਗਾਂਧੀ ਪਰਿਵਾਰ ਦੇ ਕਿਸੇ ਵੀ ਮੈਂਬਰ ਦਾ ਨਾਮ ਨਹੀਂ ਆਇਆ ਅਤੇ ਉਨ੍ਹਾਂ ਦੀ ਇਸ ਵਿਚ ਕੋਈ ਸ਼ਮੂਲੀਅਤ ਵੀ ਨਹੀਂ ਸੀ। ਸੁਨੀਲ ਜਾਖੜ ਨੇ ਕਿਹਾ ਕਿ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੋਵੇਂ ਹੀ ਆਪਣਾ ਅਧਾਰ ਗੁਆ ਚੁੱਕੀਆਂ ਹਨ ਅਤੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਜਿਹੇ ਮੁੱਦੇ ਉਠਾ ਰਹੀਆਂ ਹਨ।

Check Also

ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ

ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …