ਵੱਡੀ ਗਿਣਤੀ ਵਿਚ ਸੰਗਤਾਂ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਸਿਜਦਾ ਕਰਨ ਲਈ ਪਹੁੰਚੀਆਂ
ਫਤਿਹਗੜ੍ਹ ਸਾਹਿਬ/ਬਿਊਰੋ ਨਿਊਜ਼
ਫਤਿਹਗੜ੍ਹ ਸਾਹਿਬ ਵਿਖੇ ਅੱਜ ਤੋਂ ਸ਼ਹੀਦੀ ਸਭਾ ਦੀ ਸ਼ੁਰੂਆਤ ਹੋ ਗਈ। ਤਿੰਨ ਰੋਜ਼ਾ ਇਸ ਸ਼ਹੀਦੀ ਸਭਾ ਦੇ ਅੱਜ ਪਹਿਲੇ ਦਿਨ ਵੱਡੀ ਗਿਣਤੀ ਵਿਚ ਸੰਗਤਾਂ ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਿਜਦਾ ਕਰਨ ਲਈ ਪਹੁੰਚੀਆਂ ਅਤੇ ਸੰਗਤਾਂ ਨੇ ਇਤਿਹਾਸਕ ਗੁਰਦੁਆਰਾ ਫਤਹਿਗੜ੍ਹ ਸਾਹਿਬ, ਸ੍ਰੀ ਜੋਤੀ ਸਰੂਪ ਵਿਖੇ ਮੱਥਾ ਟੇਕਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਗਤ ਦੀ ਸਹੂਲਤ ਲਈ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਤਾਂ ਜੋ ਸੰਗਤ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਆਵੇ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ (ਅ) ਨੂੰ ਛੱਡ ਕੇ ਹੋਰ ਕੋਈ ਵੀ ਸਿਆਸੀ ਪਾਰਟੀ ਕਾਨਫਰੰਸ ਨਹੀਂ ਕਰ ਰਹੀ। ਉਂਝ ਸਿਆਸੀ ਆਗੂ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …