4 C
Toronto
Saturday, November 8, 2025
spot_img
Homeਹਫ਼ਤਾਵਾਰੀ ਫੇਰੀਖਹਿਰਾ ਨੂੰ ਝਟਕਾ, ਐਮ ਐਲ ਏ ਜੈ ਕਿਸ਼ਨ ਰੋੜੀ ਮੁੜ ਕੇਜਰੀਵਾਲ ਦੀ...

ਖਹਿਰਾ ਨੂੰ ਝਟਕਾ, ਐਮ ਐਲ ਏ ਜੈ ਕਿਸ਼ਨ ਰੋੜੀ ਮੁੜ ਕੇਜਰੀਵਾਲ ਦੀ ਗੋਦੀ ਚੜ੍ਹੇ

ਚੰਡੀਗੜ੍ਹ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਬਾਗੀ ਧੜੇ ਨੂੰ ਉਸ ਵੇਲੇ ਝਟਕਾ ਲੱਗਾ ਜਦੋਂ ਗੜ੍ਹਸ਼ੰਕਰ ਤੋਂ ਵਿਧਾਇਕ ਜੈਕਿਸ਼ਨ ਰੋੜੀ ਨੇ ਸੁਖਪਾਲ ਖਹਿਰਾ ਦਾ ਸਾਥ ਛੱਡ ਕੇ ਮੁੜ ਕੇਜਰੀਵਾਲ ਨਾਲ ਹੱਥ ਮਿਲਾ ਲਿਆ। ਜ਼ਿਕਰਯੋਗ ਹੈ ਕਿ ਵਿਧਾਇਕ ਰੋੜੀ ਨੇ ਪਹਿਲਾਂ ਹੀ ਬਾਗੀ ਧੜੇ ਤੋਂ ਦੂਰੀ ਬਣਾਈ ਹੋਈ ਸੀ ਅਤੇ ਦਿੱਲੀ ਵਿੱਚ ਉਨ੍ਹਾਂ ਨੇ ਮੁੜ ਆਮ ਆਦਮੀ ਪਾਰਟੀ ਜੁਆਇਨ ਕਰ ਲਈ। ਰੋੜੀ ਸਣੇ ਸੱਤ ਵਿਧਾਇਕਾਂ ਨੇ ਸੁਖਪਾਲ ਖਹਿਰਾ ਦੀ ਅਗਵਾਈ ਹੇਠ ਕੇਜਰੀਵਾਲ ਖਿਲਾਫ ਝੰਡਾ ਚੁੱਕਿਆ ਸੀ। ਇਸ ਮਗਰੋਂ ਪਾਰਟੀ ਨੇ ਇਨ੍ਹਾਂ ਸਾਰੇ ਵਿਧਾਇਕਾਂ ਨੂੰ ਮੁਅੱਤਲ ਕਰ ਦਿੱਤਾ ਸੀ। ਧਿਆਨ ਰਹੇ ਕਿ ਖਹਿੜਾ ਧੜੇ ਨੇ ਪਿਛਲੇ ਦਿਨੀਂ ਹੀ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਤਾਂ ਰੋੜੀ ਨੇ ਆਮ ਆਦਮੀ ਪਾਰਟੀ ਵਿੱਚ ਹੀ ਰਹਿਣ ਦਾ ਫੈਸਲਾ ਕਰ ਲਿਆ।
ਜਸਟਿਸ ਜ਼ੋਰਾ ਸਿੰਘ ਆਮ ਆਦਮੀ ਪਾਰਟੀ ‘ਚ ਸ਼ਾਮਲ, ਫਤਿਹਗੜ੍ਹ ਸਾਹਿਬ ਤੋਂ ਮਿਲ ਸਕਦੀ ਹੈ ਐਮ ਪੀ ਦੀ ਟਿਕਟ
ਨਵੀਂ ਦਿੱਲੀ : ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਲਈ ਪਿਛਲੀ ਬਾਦਲ ਸਰਕਾਰ ਵੱਲੋਂ ਬਣਾਏ ਗਏ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੇ ਮੁਖੀ ਰਹੇ ਜਸਟਿਸ (ਸੇਵਾਮੁਕਤ) ਜ਼ੋਰਾ ਸਿੰਘ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸੇਵਾਮੁਕਤ ਜੱਜ ਜ਼ੋਰਾ ਸਿੰਘ ਫਤਿਹਗੜ੍ਹ ਸਾਹਿਬ ਤੋਂ ਲੋਕ ਸਭਾ ਦੀ ਚੋਣ ਲੜ ਸਕਦੇ ਹਨ। ਜ਼ਿਕਰਯੋਗ ਹੈ ਕਿ ਇਸ ਸਬੰਧੀ ਜ਼ੋਰਾ ਸਿੰਘ ਦੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਪਹਿਲਾਂ ਹੀ ਗੱਲ ਹੋ ਗਈ ਸੀ।
ਬੇਅਦਬੀ ਮਾਮਲੇ ‘ਚ ਡਾ.ਦਲਜੀਤ ਚੀਮਾ ਤਲਬ
ਫਰੀਦਕੋਟ : ਬਹਿਬਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੂੰ ਤਲਬ ਕੀਤਾ ਹੈ। ਐਸ.ਆਈ.ਟੀ. 29 ਦਸੰਬਰ ਨੂੰ ਡਾ.ਚੀਮਾ ਤੋਂ ਫਰੀਦਕੋਟ ਵਿਚ ਪੁੱਛਗਿੱਛ ਕਰੇਗੀ। ਚੀਮਾ ਨੂੰ ਇੱਥੇ ਪੇਸ਼ ਹੋਣ ਲਈ ਸੰਮਣ ਜਾਰੀ ਕੀਤਾ ਗਿਆ ਹੈ। ਐਸ.ਆਈ.ਟੀ.ਮੈਂਬਰ ਆਈ.ਜੀ. ਕੁੰਵਰਵਿਜੇ ਪ੍ਰਤਾਪ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ।
ਇਸ ਸਬੰਧੀ ਡਾ.ਦਲਜੀਤ ਸਿੰਘ ਚੀਮਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਨਹੀਂ ਪਤਾ ਕਿ ਐਸ.ਆਈ.ਟੀ. ਨੇ ਉਨ੍ਹਾਂ ਨੂੰ ਕਿਉਂ ਸੱਦਿਆ ਹੈ।

RELATED ARTICLES
POPULAR POSTS