84 ਸਿੱਖ ਕਤਲੇਆਮ ਦੇ ਮਾਮਲੇ ‘ਚ ਮਿਲੀ ਹੈ ਮਰਨ ਤੱਕ ਉਮਰ ਕੈਦ ਦੀ ਸਜ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ਵਿਚ ਦੋਸ਼ੀ ਸੱਜਣ ਕੁਮਾਰ ਹੁਣ 31 ਦਸੰਬਰ ਨੂੰ ਆਤਮ ਸਮਰਪਣ ਕਰੇਗਾ। ਜ਼ਿਕਰਯੋਗ ਹੈ ਕਿ ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਨੂੰ ਲੰਘੀ 17 ਦਸੰਬਰ ਨੂੰ ਸਿੱਖ ਕਤਲੇਆਮ ਲਈ ਦੋਸ਼ੀ ਠਹਿਰਾਉਂਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਦਿੱਲੀ ਹਾਈਕੋਰਟ ਵਲੋਂ ਮਿਲੀ ਸਜ਼ਾ ਤੋਂ ਬਾਅਦ ਸੱਜਣ ਕੁਮਾਰ ਨੇ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਆਤਮ ਸਮਰਪਣ ਕਰਨ ਲਈ ਇਕ ਮਹੀਨੇ ਦਾ ਹੋਰ ਸਮਾਂ ਮੰਗਿਆ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ। ਧਿਆਨ ਰਹੇ ਕਿ ਸੱਜਣ ਕੁਮਾਰ ਨੂੰ ਸਿੱਖ ਵਿਰੋਧੀ ਕਤਲੇਆਮ ਦੇ ਇਕ ਮਾਮਲੇ ਵਿਚ ਭੀੜ ਨੂੰ ਭੜਕਾਉਣ ਦਾ ਦੋਸ਼ੀ ਮੰਨਿਆ ਗਿਆ ਹੈ।
30 ਜਨਵਰੀ ਤੱਕ ਦੀ ਮੋਹਲਤ ਮੰਗੀ ਸੀ ਸੱਜਣ ਕੁਮਾਰ ਨੇ :31 ਦਸੰਬਰ ਦੀ ਬਜਾਏ ਸੱਜਣ ਕੁਮਾਰ 1 ਮਹੀਨਾ ਜ਼ਿਆਦਾ ਚਾਹੁੰਦਾ ਸੀ, ਪਰਿਵਾਰਕ ਜ਼ਿੰਮੇਵਾਰੀਆਂ ਦਾ ਹਵਾਲਾ ਦੇ ਕੇ ਉਸ ਨੇ ਆਤਮ ਸਮਰਪਣ ਕਰਨ ਲਈ 30 ਜਨਵਰੀ ਤੱਕ ਦੀ ਮੋਹਲਤ ਮੰਗੀ ਸੀ ਪਰ ਅਦਾਲਤ ਨੇ ਉਸ ਦੀ ਮੰਗ ਨਾ ਮਨਜ਼ੂਰ ਕਰ ਦਿੱਤੀ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …