-4.6 C
Toronto
Wednesday, December 3, 2025
spot_img
Homeਭਾਰਤਸੁਨੀਲ ਜਾਖੜ ਦੀ ਅਗਵਾਈ ਵਿਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ...

ਸੁਨੀਲ ਜਾਖੜ ਦੀ ਅਗਵਾਈ ਵਿਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਬਾਹਰ ਕੀਤਾ ਪ੍ਰਦਰਸ਼ਨ

ਮੋਦੀ ਸਰਕਾਰ ‘ਤੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਤੰਗ ਕਰਨ ਦੇ ਲਗਾਏ ਦੋਸ਼
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਨੀਲ ਜਾਖੜ ਦੀ ਅਗਵਾਈ ਵਿਚ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਭਵਨ ਬਾਹਰ ਰੋਸ਼ ਪ੍ਰਦਰਸ਼ਨ ਕੀਤਾ। ਸੰਸਦ ਮੈਂਬਰਾਂ ਨੇ ਮੰਗ ਕੀਤੀ ਪੰਜਾਬ ਨਾਲ ਸਬੰਧਤ ਐਸ.ਸੀ. ਵਿਦਿਆਰਥੀਆਂ ਦੀ ਵਜੀਫੇ ਦੀ ਰੋਕੀ 1287 ਕਰੋੜ ਰੁਪਏ ਦੀ ਰਕਮ ਤੁਰੰਤ ਜਾਰੀ ਕੀਤੀ ਜਾਵੇ। ਇਸ ਮੌਕੇ ਸੁਨੀਲ ਜਾਖੜ ਹੋਰਾਂ ਨਾਲ ਸੰਸਦ ਮੈਂਬਰ ਸੰਤੋਖ ਚੌਧਰੀ, ਰਵਨੀਤ ਸਿੰਘ ਬਿੱਟੂ ਤੇ ਗੁਰਜੀਤ ਸਿੰਘ ਔਜਲਾ ਵੀ ਸਨ।ઠਜਾਖੜ ਨੇ ਕਿਹਾ ਕਿ 2014 ਤੋਂ ਜਦ ਤੋਂ ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਬਣੀ ਹੈ ਇਸ ਨੇ ਸਮਾਜ ਦੇ ਕਮਜੋਰ ਵਰਗਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਹੈ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਲੋਕ ਬੇਸਬਰੀ ਨਾਲ ਅਗਲੀਆਂ ਆਮ ਚੋਣਾਂ ਦਾ ਇੰਤਜਾਰ ਕਰ ਰਹੇ ਹਨ ਤਾਂ ਜੋ ਮੋਦੀ ਸਰਕਾਰ ਨੂੰ ਦੇਸ਼ ਵਿਚੋਂ ਚੱਲਦਾ ਕੀਤਾ ਜਾ ਸਕੇ।

RELATED ARTICLES
POPULAR POSTS