Breaking News
Home / ਭਾਰਤ / ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਦੀ ਯਾਦ ‘ਚ 100 ਰੁਪਏ ਦਾ ਸਿੱਕਾ ਜਾਰੀ

ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਦੀ ਯਾਦ ‘ਚ 100 ਰੁਪਏ ਦਾ ਸਿੱਕਾ ਜਾਰੀ

ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਯਾਦ ਵਿਚ 100 ਰੁਪਏ ਦਾ ਸਿੱਕਾ ਜਾਰੀ ਕੀਤਾ।
ਇਸ ਦੌਰਾਨ ਪ੍ਰੋਗਰਾਮ ਵਿਚ ਸੀਨੀਅਰ ਭਾਜਪਾ ਨੇਤਾ ਲਾਲ ਕ੍ਰਿਸ਼ਨ ਅਡਵਾਨੀ, ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ, ਭਾਜਪਾ ਪ੍ਰਧਾਨ ਅਮਿਤ ਸ਼ਾਹ ਸਮੇਤ ਵਿੱਤ ਮੰਤਰੀ ਅਰੁਣ ਜੇਤਲੀ ਅਤੇ ਸੰਸਕ੍ਰਿਤੀ ਮੰਤਰੀ ਮਹੇਸ਼ ਸ਼ਰਮਾ ਵੀ ਮੌਜੂਦ ਰਹੇ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਵਿੱਤ ਮੰਤਰਾਲੇ ਨੇ 10 ਰੁਪਏ ਦੇ ਸਿੱਕੇ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਸੀ।
ਸਿੱਕੇ ਦਾ ਵੇਰਵਾ : ਸਿੱਕੇ ਦਾ ਵਜ਼ਨ 35 ਗ੍ਰਾਮ ਅਤੇ ਘੇਰਾ 2.2 ਸੈਂਟੀਮੀਟਰ ਹੈ। ਸਿੱਕਾ ਬਣਾਉਣ ਵਿਚ 50 ਫ਼ੀਸਦੀ ਚਾਂਦੀ, 40 ਫ਼ੀਸਦੀ ਤਾਂਬਾ, ਪੰਜ ਫ਼ੀਸਦੀ ਨਿਕਲ ਅਤੇ ਪੰਜ ਫ਼ੀਸਦੀ ਜਸਤੇ ਦੀ ਵਰਤੋਂ ਹੋਈ ਹੈ। ਸਿੱਕੇ ਦੇ ਇਕ ਪਾਸੇ ਵਿਚਕਾਰ ਅਸ਼ੋਕ ਸਤੰਭ ਬਣਾਇਆ ਗਿਆ ਹੈ ਅਤੇ ਉਸ ਦੇ ਹੇਠਾ ਸਤਿਆਮੇਵ ਜਯਤੇ ਲਿਖਿਆ ਹੈ। ਉੱਥੇ ਦੂਸਰੇ ਪਾਸੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਚਿੱਤਰ ਹੈ। ਜ਼ਿਕਰਯੋਗ ਹੈ ਕਿ ਵਾਜਪਾਈ ਦਾ ਜਨਮ 25 ਦਸੰਬਰ 1924 ਨੂੰ ਹੋਇਆ ਸੀ ਅਤੇ ਇਸ ਸਾਲ 16 ਅਗਸਤ ਨੂੰ ਉਨਾਂ ਦਾ ਦੇਹਾਂਤ ਹੋ ਗਿਆ ਸੀ।

Check Also

ਈਡੀ ਨੇ ਸ਼ਿਲਪਾ ਸ਼ੈਟੀ ਅਤੇ ਰਾਜਕੁੰਦਰਾ ਦੀ 97.79 ਕਰੋੜ ਰੁਪਏ ਦੀ ਪ੍ਰਾਪਰਟੀ ਕੀਤੀ ਕੁਰਕ

ਮਨੀ ਲਾਂਡਰਿੰਗ ਦੇ ਮਾਮਲੇ ’ਚ ਈਡੀ ਵੱਲੋਂ ਕੀਤੀ ਗਈ ਕਾਰਵਾਈ ਮੁੰਬਈ/ਬਿਊਰੋ ਨਿਊਜ਼ : ਇਨਫੋਰਸਮੈਂਟ ਡਾਇਰੈਕਟੋਰੇਟ …