ਜੰਗਲਾਤ ਵਿਭਾਗ ਨੇ ਕੈਪਟਨ ਨੂੰ ਚਿੱਠੀ ਲਿਖ ਕੇ ਦਿੱਤੀ ਜਾਣਕਾਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨ ਤੋਂ ਲਿਆਂਦਾ ਕਾਲਾ ਤਿੱਤਰ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਨਹੀਂ ਰਹੇਗਾ। ਇਸ ਬਾਰੇ ਜੰਗਲਾਤ ਵਿਭਾਗ ਵਲੋਂ ਮੁੱਖ ਮੰਤਰੀ ਨੂੰ ਸੂਚਿਤ ਕਰਨ ਲਈ ਇਕ ਚਿੱਠੀ ਵੀ ਲਿਖ ਦਿੱਤੀ ਗਈ ਹੈ। ਜੰਗਲਾਤ ਵਿਭਾਗ ਨੇ ਕਿਹਾ ਕਾਲਾ ਤਿੱਤਰ ਹੁਣ ਮੁੱਖ ਮੰਤਰੀ ਦੀ ਨਹੀਂ ਬਲਕਿ ਜੰਗਲਾਤ ਵਿਭਾਗ ਦੀ ਪ੍ਰਾਪਟਰੀ ਹੈ। ਧਿਆਨ ਰਹੇ ਕਿ ਸਿੱਧੂ ਵੱਲੋਂ ਪਾਕਿਸਤਾਨ ਤੋਂ ਲਿਆਂਦਾ ਇਹ ਤੋਹਫਾ, ਕਾਲੇ ਤਿੱਤਰ ਦੀ ਖਲ ਵਿੱਚ ਫੂਸ ਭਰਿਆ ਹੋਇਆ ਸੀ। ਵਾਈਲਡ ਲਾਈਫ ਐਕਟ ਮੁਤਾਬਕ ਤਿੱਤਰ ਦੀ ਖਲ ਨੂੰ ਘਰ ਰੱਖਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਹਾਲਾਂਕਿ ਸਿੱਧੂ ਵੱਲੋਂ ਤੋਹਫ਼ੇ ਦੇ ਰੂਪ ਵਿੱਚ ਲਿਆਂਦਾ ਤਿੱਤਰ ਪੇਸ਼ ਕਰਨ ਤੋਂ ਬਾਅਦ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਹੀ ਜੰਗਲਾਤ ਵਿਭਾਗ ਦੇ ਹਵਾਲੇ ਕਰ ਦਿੱਤਾ ਸੀ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …