Breaking News
Home / ਦੁਨੀਆ / ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਕਿਹਾ

ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਕਿਹਾ

ਕਰਤਾਰਪੁਰ ਲਾਂਘਾ ਭਾਰਤ ਨਾਲ ਗੱਲਬਾਤ ਦਾ ਸਭ ਤੋਂ ਵੱਡਾ ਜ਼ਰੀਆ
ਇਸਲਾਮਾਬਾਦ/ਬਿਊਰੋ ਨਿਊਜ਼
ਪਾਕਿਸਤਾਨੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਮੁਹੰਮਦ ਫੈਜ਼ਲ ਨੇ ਕਿਹਾ ਕਿ ਇਮਰਾਨ ਸਰਕਾਰ ਲਈ ‘ਕਰਤਾਰਪੁਰ ਲਾਂਘਾ’ ਭਾਰਤ ਨਾਲ ਗੱਲਬਾਤ ਦਾ ਸਭ ਤੋਂ ਵੱਡਾ ਜ਼ਰੀਆ ਹੈ, ਪਰ ਹਾਲੇ ਤੱਕ ਇਹ ਲਾਹੇਵੰਦ ਸਾਬਿਤ ਨਹੀਂ ਹੋ ਸਕਿਆ। ਫੈਜ਼ਲ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਨਵੀਂ ਸਰਕਾਰ ਲਈ ਰਣਨੀਤੀ ਦਾ ਅਹਿਮ ਬਿੰਦੂ ਹੈ। ਉਨ੍ਹਾਂ ਕਿਹਾ ਕਿ ਇਮਰਾਨ ਖਾਨ ਨੇ ਸਤੰਬਰ ਵਿਚ ਨਰਿੰਦਰ ਮੋਦੀ ਨੂੰ ਇਕ ਪੱਤਰ ਲਿਖ ਕੇ ਦੋਵਾਂ ਮੁਲਕਾਂ ਨੂੰ ਅੱਗੇ ਵਧਣ ਲਈ ਰੂਪ ਰੇਖਾ ਦਿੱਤੀ ਸੀ, ਪਰ ਭਾਰਤ ਨੇ ਇਸ ਸਬੰਧੀ ਪ੍ਰਤੀਕਿਰਿਆ ਨਹੀਂ ਦਿੱਤੀ। ਫੈਜ਼ਲ ਨੇ ਇਹ ਵੀ ਕਿਹਾ ਕਿ ਭਾਰਤ ਵਲੋਂ ਗੱਲਬਾਤ ਸ਼ੁਰੂ ਕਰਨ ਤੋਂ ਇਨਕਾਰ ਕਰਨ ਦੇ ਬਾਵਜੂਦ, ਪਾਕਿਸਤਾਨ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਹਾਮੀ ਭਰੀ ਤੇ ਉਸਦਾ ਨੀਂਹ ਪੱਥਰ ਵੀ ਰੱਖਿਆ।ઠਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਕਰਤਾਰਪੁਰ ਵਿਖੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਾਂ। ਧਿਆਨ ਰਹੇ ਕਿ ਭਾਰਤ ਵਾਲੇ ਪਾਸੇ ਕਰਤਾਰਪੁਰ ਲਾਂਘੇ ਲਈ ਕੋਈ ਜ਼ਿਆਦਾ ਸਰਗਰਮੀ ਨਾਲ ਕੰਮ ਨਹੀਂ ਹੋ ਰਿਹਾ।

Check Also

ਈਰਾਨ ਨੂੰ ਹਮਲੇ ਦਾ ਜਵਾਬ ਦੇਵੇਗਾ ਇਜ਼ਰਾਈਲ

ਇਜ਼ਰਾਈਲੀ ਵਾਰ ਕੈਬਨਿਟ ਦੀ ਮੀਟਿੰਗ ’ਚ ਹੋਇਆ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ ਇਜ਼ਰਾਈਲ ’ਤੇ ਈਰਾਨ ਦੇ …