26.9 C
Toronto
Friday, July 17, 2026
spot_img
Homeਪੰਜਾਬਕਾਂਗਰਸ ਪਾਰਟੀ ਵਲੋਂ ਅੰਮ੍ਰਿਤਸਰ ਲੋਕ ਸਭਾ ਸੀਟ ਨਵਜੋਤ ਕੌਰ ਸਿੱਧੂ ਨੂੰ ਦੇਣ...

ਕਾਂਗਰਸ ਪਾਰਟੀ ਵਲੋਂ ਅੰਮ੍ਰਿਤਸਰ ਲੋਕ ਸਭਾ ਸੀਟ ਨਵਜੋਤ ਕੌਰ ਸਿੱਧੂ ਨੂੰ ਦੇਣ ਦੇ ਚਰਚੇ

ਅੰਮ੍ਰਿਤਸਰ/ਬਿਊਰੋ ਨਿਊਜ਼
ਜਿਉਂ ਜਿਉਂ 2019 ਦੀਆਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਟਿਕਟਾਂ ਦੀ ਵੰਡ ਨੂੰ ਲੈ ਕੇ ਕਿਆਸ ਅਰਾਈਆਂ ਵੀ ਲੱਗਣ ਲੱਗ ਪਈਆਂ ਹਨ। ਹੁਣ ਚਰਚਾ ਛਿੜੀ ਹੈ ਕਿ ਕਾਂਗਰਸ ਹਾਈਕਮਾਨ ਅੰਮ੍ਰਿਤਸਰ ਤੋਂ ਡਾ. ਨਵਜੋਤ ਕੌਰ ਸਿੱਧੂ ਨੂੰ ਟਿਕਟ ਦੇ ਸਕਦੀ ਹੈ। ਇਸਦਾ ਕਾਰਨ ਇਹ ਹੈ ਕਿ ਨਵਜੋਤ ਕੌਰ ਸਿੱਧੂ ਦੇ ਪਤੀ ਤੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅੱਜ ਕੱਲ੍ਹ ਕਾਂਗਰਸ ਪਾਰਟੀ ਦੀ ਮੂਹਰਲੀ ਕਤਾਰ ਦੇ ਆਗੂਆਂ ਵਿਚ ਸ਼ਾਮਲ ਹੋ ਚੁੱਕੇ ਹਨ। ਧਿਆਨ ਰਹੇ ਕਿ ਕਾਂਗਰਸ ਹਾਈਕਮਾਨ ਦਾ ਇਹ ਵੀ ਫੈਸਲਾ ਹੈ ਕਿ ਪਰਿਵਾਰ ਦਾ ਇਕ ਹੀ ਵਿਅਕਤੀ ਪਾਰਟੀ ਦੀ ਟਿਕਟ ‘ਤੇ ਚੋਣ ਲੜ ਸਕਦਾ ਹੈ।

RELATED ARTICLES
POPULAR POSTS