ਐਸ ਆਈ ਟੀ ਭਲਕੇ ਕਰੇਗੀ ਪੁੱਛਗਿੱਛ
ਚੰਡੀਗੜ੍ਹ/ਬਿਊਰੋ ਨਿਊਜ਼
ਡੇਰਾ ਸਿਰਸਾ ਦੇ ਮੁਖੀ ਰਾਮ ਰਹੀਮ ਨੂੰ ਮੁਆਫੀ ਦਿੱਤੇ ਜਾਣ ਦੇ ਮਾਮਲੇ ਵਿਚ ਡਾ. ਦਲਜੀਤ ਸਿੰਘ ਚੀਮਾ ਵੀ ਘਿਰਦੇ ਨਜ਼ਰ ਜਾ ਰਹੇ ਹਨ। ਪੰਜਾਬ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਹੋਈਆਂ ਘਟਨਾਵਾਂ ਅਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸ ਆਈ ਟੀ ਨੇ ਫਰੀਦਕੋਟ ਕੈਂਪ ਆਫਿਸ ਵਿਚ ਭਲਕੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਕੋਲੋਂ ਪੁੱਛਗਿੱਛ ਕਰਨੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਐਸ ਆਈ ਟੀ ਚੀਮਾ ਕੋਲੋਂ ਡੇਰਾ ਮੁਖੀ ਨੂੰ ਦਿੱਤੀ ਗਈ ਮੁਆਫੀ ਸਬੰਧੀ ਵੀ ਪੁੱਛਗਿੱਛ ਕਰੇਗੀ। ਧਿਆਨ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਚ ਡੇਰਾ ਮੁਖੀ ਨੂੰ ਮੁਆਫੀ ਦਿਵਾਉਣ ਵਿਚ ਡਾ. ਦਲਜੀਤ ਸਿੰਘ ਚੀਮਾ ਦੀ ਭੂਮਿਕਾ ਹੋਣ ਦਾ ਜ਼ਿਕਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਦੇ ਭਰਾ ਹਿੰਮਤ ਸਿੰਘ ਵੀ ਕਹਿ ਚੁੱਕੇ ਹਨ ਡੇਰਾ ਮੁਖੀ ਨੂੰ ਦਿੱਤੀ ਮੁਆਫੀ ਵਾਲੀ ਚਿੱਠੀ ਡਾ. ਚੀਮਾ ਨੇ ਹੀ ਪੜ੍ਹੀ ਸੀ। ਇਹ ਵੀ ਚਰਚਾ ਹੈ ਕਿ ਇਸ ਤੋਂ ਬਾਅਦ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਕੋਲੋਂ ਵੀ ਇਸ ਸਬੇੰਧੀ ਪੁੱਛਗਿੱਛ ਕੀਤੀ ਜਾ ਸਕਦੀ ਹੈ।
Check Also
ਵਿਸ਼ਵ ਪੰਜਾਬੀ ਕਾਨਫਰੰਸ : ਫਨਕਾਰਾਂ ਨੇ ਸਾਂਝੀਵਾਲਤਾ ਦੇ ਗੀਤਾਂ ਨਾਲ ਰੰਗ ਬੰਨ੍ਹਿਆ
ਸ਼ਾਇਰ ਹਰਵਿੰਦਰ ਦੇ ਗੀਤ ਸਣੇ ਵੱਖ-ਵੱਖ ਲੇਖਕਾਂ ਦੀਆਂ ਪੁਸਤਕਾਂ ਕੀਤੀਆਂ ਲੋਕ ਅਰਪਣ ਅੰਮ੍ਰਿਤਸਰ : ਪਾਕਿਸਤਾਨ …