10.8 C
Toronto
Tuesday, May 5, 2026
spot_img
Homeਪੰਜਾਬ'ਆਪ' ਨੇ ਮਹਿੰਗਾਈ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਲਈ ਚੁੱਕੀ...

‘ਆਪ’ ਨੇ ਮਹਿੰਗਾਈ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਲਈ ਚੁੱਕੀ ਆਵਾਜ਼

ਕਿਹਾ – ਬੱਸਾਂ ਦੇ ਕਿਰਾਇਆਂ ਵਿਚ ਕਟੌਤੀ ਕਰੇ ਕੈਪਟਨ ਸਰਕਾਰ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਮਹਿੰਗਾਈ ਦੀ ਮਾਰ ਝੱਲ ਰਹੇ ਪੰਜਾਬ ਦੇ ਲੋਕਾਂ ਲਈ ਆਵਾਜ਼ ਚੁੱਕੀ ਹੈ। ‘ਆਪ’ ਦੀ ਪੰਜਾਬ ਇਕਾਈ ਨੇ ਕੈਪਟਨ ਅਮਰਿੰਦਰ ਸਰਕਾਰ ਤੋਂ ਮੰਗ ਕੀਤੀ ਉਹ ਛੇਤੀ ਤੋਂ ਛੇਤੀ ਪੰਜਾਬ ‘ਚ ਬੱਸਾਂ ਦੇ ਕਿਰਾਏ ਵਿਚ ਕਟੌਤੀ ਕਰੇ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਅਤੇ ਅਮਨ ਅਰੋੜਾ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕਰਦਿਆਂ ਕਿਹਾ ਸੀ ਕਿ ਉਹ ਸੂਬੇ ਦੇ ਲੋਕਾਂ ਨੂੰ ਰੋਜ਼ਗਾਰ ਦੇਣਗੇ, ਪਰ ਚੋਣਾਂ ਤੋਂ ਬਾਅਦ ਉਹ ਵਾਅਦਿਆਂ ਤੋਂ ਮੁੱਕਰ ਗਏ ਹਨ। ‘ਆਪ’ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿਚ ਡੀਜ਼ਲ ਦੀਆਂ ਵਧੀਆਂ ਕੀਮਤਾਂ ਦਾ ਬਹਾਨਾ ਲਗਾ ਕੇ ਕਈ ਵਾਰ ਬੱਸ ਕਿਰਾਇਆ ਵਧਾਇਆ। ਹੁਣ ਜਦੋਂ ਤੇਲ ਦੀਆਂ ਕੀਮਤਾਂ ਘਟ ਰਹੀਆਂ ਹਨ ਤਾਂ ਪੰਜਾਬ ਸਰਕਾਰ ਨੂੰ ਵੀ ਚਾਹੀਦਾ ਹੈ ਕਿ ਉਹ ਬੱਸਾਂ ਦੇ ਕਿਰਾਇਆਂ ਵਿਚ ਕਟੌਤੀ ਕਰੇ।

RELATED ARTICLES
POPULAR POSTS