Breaking News
Home / ਪੰਜਾਬ / ਚੋਣ ਕਮਿਸ਼ਨ ਵੱਲੋਂ ਪੰਚਾਇਤੀ ਚੋਣਾਂ ਦੌਰਾਨ ਬੂਥਾਂ ਦੇ ਬਾਹਰ ਵੀਡੀਓਗ੍ਰਾਫ਼ੀ ਕਰਨ ਦੀ ਮਨਜ਼ੂਰੀ

ਚੋਣ ਕਮਿਸ਼ਨ ਵੱਲੋਂ ਪੰਚਾਇਤੀ ਚੋਣਾਂ ਦੌਰਾਨ ਬੂਥਾਂ ਦੇ ਬਾਹਰ ਵੀਡੀਓਗ੍ਰਾਫ਼ੀ ਕਰਨ ਦੀ ਮਨਜ਼ੂਰੀ

30 ਦਸੰਬਰ ਨੂੰ ਪੰਜਾਬ ‘ਚ ਹੋ ਰਹੀਆਂ ਹਨ ਪੰਚਾਇਤੀ ਚੋਣਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਚੋਣ ਕਮਿਸ਼ਨ ਨੇ ਪੰਚਾਇਤ ਚੋਣਾਂ ਵਿੱਚ ਉਮੀਦਵਾਰਾਂ ਜਾਂ ਹੋਰ ਕਿਸੇ ਵੀ ਵਿਅਕਤੀ ਨੂੰ ਆਪਣੇ ਖ਼ਰਚ ਉਤੇ ਚੋਣ ਬੂਥ ਦੇ ਬਾਹਰ ਵੀਡੀਓਗ੍ਰਾਫ਼ੀ ਦਾ ਪ੍ਰਬੰਧ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਕਮਿਸ਼ਨ ਦੇ ਬੁਲਾਰੇ ਨੇ ਸਪੱਸ਼ਟ ਕੀਤਾ ਕਿ ਜੇ ਉਮੀਦਵਾਰ ਜਾਂ ਕੋਈ ਹੋਰ ਵਿਅਕਤੀ ਚੋਣ ਬੂਥ ਦੇ ਬਾਹਰ ਵੀਡੀਓਗ੍ਰਾਫ਼ੀ ਕਰਨ ਦੀ ਇੱਛਾ ਜ਼ਾਹਰ ਕਰਦਾ ਹੈ ਤਾਂ ਉਸ ਨੂੰ ਅਜਿਹਾ ਕਰਨ ਤੋਂ ਰੋਕਿਆ ਨਹੀਂ ਜਾ ਸਕਦਾ। ਵੀਡੀਓਗ੍ਰਾਫ਼ੀ ਲਈ ਕਿਸੇ ਹੋਰ ਅਧਿਕਾਰੀ ਤੋਂ ਪ੍ਰਵਾਨਗੀ ਲੈਣ ਦੀ ਕੋਈ ਲੋੜ ਨਹੀਂ ਹੈ। ਹਾਲਾਂਕਿ ਚੋਣ ਕਮਿਸ਼ਨ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਕਿ ਵੋਟਿੰਗ ਦਾ ਭੇਤ ਬਰਕਰਾਰ ਰੱਖਣ ਲਈ ਚੋਣ ਬੂਥ ਦੇ ਅੰਦਰ ਵੀਡੀਓਗ੍ਰਾਫ਼ੀ ਨਹੀਂ ਕੀਤੀ ਜਾਵੇਗੀ। ਧਿਆਨ ਰਹੇ ਕਿ ਆਉਂਦੀ 30 ਦਸੰਬਰ ਦਿਨ ਐਤਵਾਰ ਨੂੰ ਪੰਜਾਬ ਵਿਚ ਪੰਚਾਇਤੀ ਚੋਣਾਂ ਹੋ ਰਹੀਆਂ ਹਨ। ਪੰਜਾਬ ਵਿਚ 4363 ਸਰਪੰਚ ਅਤੇ 46754 ਪੰਚ ਸਰਬਸੰਮਤੀ ਨਾਲ ਵੀ ਚੁਣੇ ਗਏ ਹਨ।

Check Also

ਜਗਜੀਤ ਸਿੰਘ ਡੱਲੇਵਾਲ ਘਰ ’ਚ ਨਜ਼ਰਬੰਦ

ਬਠਿੰਡਾ/ਬਿਊਰੋ ਨਿਊਜ਼ : ਕਿਸਾਨ ਆਗੂ ਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ …