ਲੋਕ ਸਭਾ ਵਿਚ ਪਾਸ ਹੋ ਚੁੱਕਿਆ ਹੈ ਇਹ ਬਿੱਲ
ਨਵੀਂ ਦਿੱਲੀ/ਬਿਊਰੋ ਨਿਊਜ਼
ਵਿਰੋਧੀ ਧਿਰ ਦੇ ਹੰਗਾਮੇ ਕਾਰਨ ਰਾਜ ਸਭਾ ਵਿਚ ਅੱਜ ਤਿੰਨ ਤਲਾਕ ਬਿੱਲ ‘ਤੇ ਚਰਚਾ ਨਹੀਂ ਹੋ ਸਕੀ। ਕਾਂਗਰਸ ਦੀ ਅਗਵਾਈ ਵਿਚ ਪੂਰੀ ਵਿਰੋਧੀ ਧਿਰ ਇਸ ਨੂੰ ਜਾਂਚ ਲਈ ਸਿਲੈਕਟ ਕਮੇਟੀ ਕੋਲ ਭੇਜਣ ‘ਤੇ ਅੜੀ ਰਹੀ। ਸਦਨ ਵਿਚ ਹੰਗਾਮੇ ਤੋਂ ਬਾਅਦ ਰਾਜ ਸਭਾ ਨੂੰ ਦੋ ਜਨਵਰੀ ਤਕ ਟਾਲ ਦਿੱਤਾ ਗਿਆ ਹੈ। ਸਰਕਾਰ ਨੇ ਦੋਸ਼ ਲਗਾਇਆ ਕਿ ਵਿਰੋਧੀ ਧਿਰ ਮੁਸਲਿਮ ਔਰਤਾਂ ਦੇ ਅਧਿਕਾਰ ਨਾਲ ਜੁੜੇ ਇਸ ਬਿੱਲ ਨੂੰ ਜਾਣ ਬੁਝ ਕੇ ਲਟਕਾਉਣਾ ਚਾਹੁੰਦੀ ਹੈ। ਦੂਜੇ ਪਾਸੇ ਕਾਂਗਰਸ ਪਾਰਟੀ ਦਾ ਕਹਿਣਾ ਹੈ ਕਿ ਮੁਸਲਿਮ ਔਰਤਾਂ ਨਾਲ ਜੁੜਿਆ ਬਹੁਤ ਮਹੱਤਵਪੂਰਨ ਬਿੱਲ ਹੈ ਅਤੇ ਇਸ ਨੂੂੰ ਸਿਲੈਕਟ ਕਮੇਟੀ ਵਿਚ ਭੇਜ ਕੇ ਚਰਚਾ ਕਰਵਾਉਣੀ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਲੋਕ ਸਭਾ ਪਿਛਲੇ ਦਿਨੀਂ ਤਿੰਨ ਤਲਾਕ ਬਿੱਲ ਨੂੰ ਪਾਸ ਕਰ ਚੁੱਕੀ ਹੈ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …