ਬਾਦਲ ਪਿੰਡ ਵਿਚ ਕਾਂਗਰਸੀ ਉਮੀਦਵਾਰ ਬਣਿਆ ਸਰਪੰਚ
ਐਸ ਜੀ ਪੀ ਸੀ ਮੈਂਬਰ ਕਰਨੈਲ ਸਿੰਘ ਪੰਜੌਲੀ ਵੀ ਸਰਪੰਚੀ ਹਾਰਿਆ
ਚੰਡੀਗੜ੍ਹ/ਬਿਊਰੋ ਨਿਊਜ਼
ਅਕਾਲੀ ਦਲ ਦੇ ਬਾਬਾ ਬੋਹੜ ਕਹੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਦੇ ਆਪਣੇ ਪਿੰਡ ਵਿਚ ਉਹਨਾਂ ਦੀ ਪਾਰਟੀ ਵੱਲੋਂ ਖੜ੍ਹਾ ਕੀਤਾ ਸਰਪੰਚੀ ਲਈ ਅਕਾਲੀ ਉਮੀਦਵਾਰ ਕਾਂਗਰਸੀ ਉਮੀਦਵਾਰ ਹੱਥੋਂ ਹਾਰ ਗਿਆ। ਕਾਂਗਰਸੀ ਉਮੀਦਵਾਰ ਜਬਰਜੰਗ ਸਿੰਘ ਪਿੰਡ ਬਾਦਲ ਵਿਚੋਂ ਅਕਾਲੀ ਉਮੀਦਵਾਰ ਉਦੇ ਸਿੰਘ ਢਿਲੋਂ ਨੂੰ 376 ਵੋਟਾਂ ਦੇ ਵੱਡੇ ਫ਼ਰਕ ਨਾਲ ਹਰਾ ਕੇ ਸਰਪੰਚ ਬਣ ਗਿਆ। ਪਿੰਡ ਬਾਦਲ ਦੇ ਚੋਣ ਨਤੀਜੇ ਸਬੰਧੀ ਗੱਲ ਕਰਦਿਆਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਦਰਅਸਲ, ਪਿੰਡਾਂ ਵਿਚ ਬਾਦਲਾਂ ਖ਼ਿਲਾਫ਼ ਇਸ ਵੇਲੇ ਬਹੁਤ ਜ਼ਿਆਦਾ ਰੋਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦੇ ਨਤੀਜਿਆਂ ਦਾ ਅਸਰ ਯਕੀਨੀ ਤੌਰ ‘ਤੇ ਲੋਕ ਸਭਾ ਚੋਣਾਂ ‘ਤੇ ਵੀ ਜ਼ਰੂਰ ਪਵੇਗਾ। ਇੱਥੇ ਵੀ ਜ਼ਿਕਰਯੋਗ ਹੈ ਕਿ ਐਸ ਜੀ ਪੀ ਸੀ ਮੈਂਬਰ ਕਰਨੈਲ ਸਿੰਘ ਪੰਜੋਲੀ ਵੀ ਸਰਪੰਚੀ ਦੀ ਚੋਣ ਹਾਰ ਗਏ ਹਨ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …