ਸੁਖਬੀਰ ਬਾਦਲ ਨੇ ਕਿਹਾ ਕਿ ਹੁਣ ਜਗਦੀਸ਼ ਟਾਈਟਲਰ ਦੀ ਵਾਰੀ
ਅੰਮ੍ਰਿਤਸਰ/ਬਿਊਰੋ ਨਿਊਜ਼
ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਅਦਾਲਤ ਵਲੋਂ ਉਮਰ ਕੈਦ ਦੀ ਸਜ਼ਾ ਦਿੱਤੇ ਜਾਣ ‘ਤੇ ਐਡਵੋਕੇਟ ਐੱਚ ਐੱਸ ਫੂਲਕਾ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਕਰਵਾ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ ਗਿਆ। ਫੂਲਕਾ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨੇੜੇ ਸ੍ਰੀ ਅਖੰਡ ਪਾਠ ਰਖਵਾਇਆ ਗਿਆ ਸੀ, ਜਿਸ ਦਾ ਲੰਘੇ ਕੱਲ੍ਹ ਭੋਗ ਪਾਇਆ ਗਿਆ। ਇਸ ਮੌਕੇ ਗੁਰਬਾਣੀ ਦੇ ਕੀਰਤਨ ਮਗਰੋਂ ਅਰਦਾਸ ਕੀਤੀ ਗਈ। ਫੂਲਕਾ ਨੇ ਇਸ ਮੌਕੇ ਸੰਖੇਪ ਗੱਲਬਾਤ ਦੌਰਾਨ ਆਖਿਆ ਕਿ ਪ੍ਰਮਾਤਮਾ ਦੀ ਕ੍ਰਿਪਾ ਸਦਕਾ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਤੇ ਹੋਰਨਾਂ ਨੂੰ ਅਦਾਲਤ ਵਲੋਂ ਸਜ਼ਾਵਾਂ ਦਿੱਤੀਆਂ ਗਈਆਂ ਹਨ, ਜਿਸ ਨਾਲ ਪੀੜਤਾਂ ਨੂੰ ਕੁਝ ਰਾਹਤ ਮਹਿਸੂਸ ਹੋਈ ਹੈ।
ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 34 ਸਾਲਾਂ ਬਾਅਦ ਸਿੱਖਾਂ ਨੂੰ ਇਨਸਾਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਤੋਂ ਬਾਅਦ ਹੁਣ ਜਗਦੀਸ਼ ਟਾਈਟਲਰ ਵੀ ਸ਼ਲਾਖਾਂ ਪਿੱਛੇ ਹੋਵੇਗਾ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ
ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …