Breaking News
Home / ਭਾਰਤ / 84 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੇ ਕੀਤਾ ਆਤਮ ਸਮਰਪਣ

84 ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੇ ਕੀਤਾ ਆਤਮ ਸਮਰਪਣ

ਅਦਾਲਤ ਨੇ ਸੱਜਣ ਕੁਮਾਰ ਨੂੰ ਭੇਜਿਆ ਜੇਲ੍ਹ
ਨਵੀਂ ਦਿੱਲੀ/ਬਿਊਰੋ ਨਿਊਜ਼
1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੇ ਅੱਜ ਕੜਕਡੂਮਾ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ। ਇਸ ਤੋਂ ਬਾਅਦ ਅਦਾਲਤ ਨੇ ਸੱਜਣ ਕੁਮਾਰ ਨੂੰ ਮੰਡੋਲੀ ਭੇਜ ਦਿੱਤਾ ਹੈ। ਅਦਾਲਤ ਨੇ ਸੁਰੱਖਿਆ ਕਾਰਨਾਂ ਕਰਕੇ ਉਸ ਨੂੰ ਵੱਖਰੀ ਵੈਨ ਵਿਚ ਜੇਲ੍ਹ ਲਿਜਾਣ ਲਈ ਕਿਹਾ। ਦਿੱਲੀ ਹਾਈਕੋਰਟ ਨੇ ਲੰਘੀ 17 ਦਸੰਬਰ ਨੂੰ ਸੱਜਣ ਕੁਮਾਰ ਨੂੰ ਅਪਰਾਧਕ ਸਾਜਿਸ਼ ਅਤੇ ਭੀੜ ਨੂੰ ਭੜਕਾਉਣ ਦਾ ਦੋਸ਼ੀ ਮੰਨਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਇਸੇ ਮਾਮਲੇ ਵਿਚ ਸਾਬਕਾ ਵਿਧਾਇਕ ਮਹਿੰਦਰ ਯਾਦਵ ਅਤੇ ਕਿਸ਼ਨ ਖੋਖਰ ਨੂੰ ਵੀ 10-10 ਸਾਲ ਦੀ ਸਜ਼ਾ ਸੁਣਾਈ ਗਈ ਹੈ, ਇਨ੍ਹਾਂ ਨੇ ਵੀ ਅੱਜ ਅਦਾਲਤ ਵਿਚ ਆਤਮ ਸਮਰਪਣ ਕੀਤਾ। ਜੇਲ੍ਹ ਪ੍ਰਸ਼ਾਸਨ ਵਲੋਂ ਸੱਜਣ ਕੁਮਾਰ ਨੂੰ ਆਮ ਕੈਦੀਆਂ ਵਾਂਗ ਹੀ ਰੱਖਿਆ ਜਾਵੇਗਾ। ਧਿਆਨ ਰਹੇ ਕਿ ਸੱਜਣ ਕੁਮਾਰ ਨੇ ਆਤਮ ਸਮਰਪਣ ਕਰਨ ਲਈ ਇਕ ਮਹੀਨੇ ਦਾ ਹੋਰ ਸਮਾਂ ਮੰਗਿਆ ਸੀ, ਪਰ ਅਦਾਲਤ ਨੇ ਸੱਜਣ ਕੁਮਾਰ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਸੀ।

Check Also

‘ਇੰਡੀਆ’ ਗੱਠਜੋੜ ਵੱਲੋਂ ਦਿੱਲੀ ਵਿੱਚ ਮਹਾ ਰੈਲੀ 31 ਨੂੰ

ਕੇਜਰੀਵਾਲ ਦੀ ਗ੍ਰਿਫਤਾਰੀ ਮਗਰੋਂ ਇਕਜੁੱਟ ਹੋਈ ਵਿਰੋਧੀ ਧਿਰ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਰੋਧੀ ਧਿਰ ‘ਇੰਡੀਆ’ …