Breaking News
Home / ਪੰਜਾਬ / ਮਾਪਿਆਂ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਪੁੱਤਰ ਪਏ ਖੁਦਕੁਸ਼ੀ ਦੇ ਰਾਹ

ਮਾਪਿਆਂ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਪੁੱਤਰ ਪਏ ਖੁਦਕੁਸ਼ੀ ਦੇ ਰਾਹ

ਸੰਗਰੂਰ ਨੇੜਲੇ ਪਿੰਡ ਸੰਘਰੇੜੀ ਦੇ ਕਰਜ਼ਈ ਕਿਸਾਨ ਦੇ ਪੁੱਤਰ ਨੇ ਕੀਤੀ ਖੁਦਕੁਸ਼ੀ
ਸੰਗਰੂਰ/ਬਿਊਰੋ ਨਿਊਜ਼
ਕਰਜ਼ੇ ਕਾਰਨ ਹੋ ਰਹੀਆਂ ਖੁਦਕੁਸ਼ੀਆਂ ਵਿਚ ਦਿਨੋਂ ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਹੁਣ ਸੰਗਰੂਰ ਦੇ ਪਿੰਡ ਸੰਘਰੇੜੀ ਵਿਖੇ ਬਾਪ ਦੇ ਕਰਜ਼ੇ ਦਾ ਬੋਝ ਨਾ ਸਹਾਰਦਿਆਂ ਨੌਜਵਾਨ ਪੁੱਤਰ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ । ਜਾਣਕਾਰੀ ਅਨੁਸਾਰ, ਜਗਦੀਪ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਸੰਘਰੇੜੀ ਬਾਪ ਸਿਰ ਚੜ੍ਹੇ ਕਰਜ਼ੇ ਕਾਰਨ ਪ੍ਰੇਸ਼ਾਨ ਰਹਿੰਦਾ ਸੀ ਜਿਸ ਨੇ ਖੇਤ ਵਿਚ ਮੋਟਰ ‘ਤੇ ਜਾ ਕੇ ਬੀਤੀ ਰਾਤ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕੱਲਾ ਪੁੱਤਰ ਸੀ। ਧਿਆਨ ਰਹੇ ਲੰਘੇ ਕੱਲ੍ਹ ਵੀ ਬਰਨਾਲਾ ਵਿਚ ਇਕ ਨੌਜਵਾਨ ਨੇ ਬਾਪ ਦੇ ਸਿਰ ਚੜ੍ਹੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ ਸੀ। ਇਸੇ ਤਰ੍ਹਾਂ ਤਪਾ ਦੇ ਨਜ਼ਦੀਕੀ ਪਿੰਡ ਢਿੱਲਵਾਂ ‘ਚ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਇੱਕ ਮਜ਼ਦੂਰ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …