ਭਲਕੇ ਦੋ ਜਨਵਰੀ ਨੂੰ ਜੇਲ੍ਹ ਵਿਚੋਂ ਹੋਣਗੇ ਰਿਹਾਅ
ਲੁਧਿਆਣਾ/ਬਿਊਰੋ ਨਿਊਜ਼
ਸਾਬਕਾ ਪ੍ਰਧਾਨ ਮੰਤਰੀ ਮਰਹੂਮ ਰਾਜੀਵ ਗਾਂਧੀ ਦੇ ਬੁੱਤ ‘ਤੇ ਕਾਲਖ ਲਗਾਉਣ ਵਾਲੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਗੁਰਦੀਪ ਸਿੰਘ ਗੋਸ਼ਾ ਅਤੇ ਮੀਤ ਪਾਲ ਸਿੰਘ ਦੁੱਗਰੀ ਨੂੰ ਅੱਜ ਲੁਧਿਆਣਾ ਦੀ ਅਦਾਲਤ ਵੱਲੋਂ ਜ਼ਮਾਨਤ ਦਿੱਤੀ ਗਈ ਹੈ। ਇਹ ਦੋਵੇਂ ਆਗੂ ਭਲਕੇ ਦੋ ਜਨਵਰੀ ਨੂੰ ਜੇਲ੍ਹ ਤੋਂ ਰਿਹਾਅ ਹੋਣਗੇ। ਜ਼ਿਕਰਯੋਗ ਹੈ ਕਿ ਇਨ੍ਹਾਂ ਦੋਵੇਂ ਅਕਾਲੀ ਆਗੂਆਂ ਨੇ ਲੰਘੀ 25 ਦਸੰਬਰ ਨੂੰ ਲੁਧਿਆਣਾ ‘ਚ ਰਾਜੀਵ ਗਾਂਧੀ ਦੇ ਬੁੱਤ ਨੂੰ ਕਾਲਖ ਮਲ ਦਿੱਤੀ ਸੀ। ਇਸ ਤੋਂ ਬਾਅਦ ਸਿੱਖ ਕਤਲੇਆਮ ਦੇ ਪੀੜਤਾਂ ਨੇ ਦਿੱਲੀ ਵਿਚ ਰਾਜੀਵ ਗਾਂਧੀ ਦੇ ਨਾਂ ਵਾਲੇ ਬੋਰਡਾਂ ਨੂੰ ਸਿਆਹੀ ਲਗਾਉਣੀ ਸ਼ੁਰੂ ਕਰ ਦਿੱਤੀ ਸੀ ਅਤੇ ਚੰਡੀਗੜ੍ਹ ਵਿਚ ਵੀ ਪੰਜਾਬ ਯੂਨੀਵਰਸਿਟੀ ‘ਚ ਰਾਜੀਵ ਗਾਂਧੀ ਦੇ ਨਾਵਾਂ ਵਾਲੇ ਬੋਰਡਾਂ ਨੂੰ ਸਿਆਹੀ ਲਗਾ ਦਿੱਤੀ ਸੀ। ਧਿਆਨ ਰਹੇ ਕਿ ਪਿਛਲੇ ਦਿਨੀਂ ਗੁਰਦੀਪ ਸਿੰਘ ਗੋਸ਼ਾ ਦੀ ਸੋਨੀਆ ਗਾਂਧੀ ਨੂੰ ਸਨਮਾਨਿਤ ਕਰਨ ਦੀ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਚਰਚਾ ਦਾ ਵਿਸ਼ਾ ਬਣੀ ਰਹੀ। ਇਸ ਤੋਂ ਪਹਿਲਾਂ ਗੋਸ਼ਾ ਦੀ ਦਿੱਲੀ ਵਿਚ ਪਰਮਜੀਤ ਸਿੰਘ ਸਰਨਾ ਧੜੇ ਨਾਲ ਨੇੜਤਾ ਸੀ ਅਤੇ ਉਹ ਦਿੱਲੀ ਵਿਚ ਹੁੰਦੀਆਂ ਸਰਗਰਮੀਆਂ ਵਿਚ ਹਿੱਸਾ ਲੈਂਦਾ ਰਹਿੰਦਾ ਸੀ।
Check Also
ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ
ਗਿੱਦੜਬਾਹਾ ਤੇ ਚੱਬੇਵਾਲ ਤੋਂ ‘ਆਪ’, ਬਰਨਾਲਾ ਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਤੋਂ ਅੱਗੇ …