Breaking News
Home / ਪੰਜਾਬ / ਨਵੇਂ ਵਰ੍ਹੇ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਨਵੇਂ ਵਰ੍ਹੇ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

ਪ੍ਰਧਾਨ ਮੰਤਰੀ ਮੋਦੀ, ਰਾਸ਼ਟਰਪਤੀ ਕੋਵਿੰਦ ਅਤੇ ਕੈਪਟਨ ਅਮਰਿੰਦਰ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਅੰਮ੍ਰਿਤਸਰ/ਬਿਊਰੋ ਨਿਊਜ਼
ਨਵੇਂ ਵਰ੍ਹੇ ਮੌਕੇ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਕੋਲੋਂ ਅਸ਼ੀਰਵਾਦ ਲਿਆ। ਜ਼ਿਕਰਯੋਗ ਹੈ ਲੰਘੀ ਅੱਧੀ ਰਾਤ ਤੋਂ ਹੀ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਪਹੁੰਚ ਗਈਆਂ ਸਨ। ਪੰਜਾਬ ਦੀ ਰਾਜਨੀਤੀ ਵਿਚ ਹੇਠਲੀ ਪੱਧਰ ‘ਤੇ ਪਹੁੰਚ ਚੁੱਕੇ ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵੀ ਅੱਜ ਸਵੇਰੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪਹੁੰਚੇ।
ਨਵੇਂ ਵਰ੍ਹੇ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਮੁੱਚੇ ਦੇਸ਼ ਵਾਸੀਆਂ ਨੂੂੰ ਵਧਾਈਆਂ ਦਿੱਤੀਆਂ। ਇਨ੍ਹਾਂ ਕਾਮਨਾ ਕੀਤੀ ਕਿ ਸਮੁੱਚੇ ਜਗਤ ਲਈ ਨਵਾਂ ਸਾਲ ਖੁਸ਼ੀਆਂ ਵਾਲਾ ਹੋਵੇ ਅਤੇ ਸਾਰੇ ਤੰਦਰੁਸਤ ਰਹਿਣ।

Check Also

ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ

ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …