Breaking News
Home / ਪੰਜਾਬ / ਕੈਪਟਨ ਅਮਰਿੰਦਰ ਨੇ ਜਾਰੀ ਕੀਤਾ ਕਰਤਾਰਪੁਰ ਲਾਂਘੇ ਨੂੰ ਸਮਰਪਿਤ ਕੈਲੰਡਰ

ਕੈਪਟਨ ਅਮਰਿੰਦਰ ਨੇ ਜਾਰੀ ਕੀਤਾ ਕਰਤਾਰਪੁਰ ਲਾਂਘੇ ਨੂੰ ਸਮਰਪਿਤ ਕੈਲੰਡਰ

ਕਿਹਾ – ਪੰਜਾਬ ਸਰਕਾਰ ਪੂਰੇ ਉਤਸ਼ਾਹ ਨਾਲ ਮਨਾਏਗੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਸਮਰਪਿਤ ਇੱਕ ਕੈਲੰਡਰ ਜਾਰੀ ਕੀਤਾ ਗਿਆ। ਇਸ ਸਬੰਧੀ ਨਵਜੋਤ ਸਿੱਧੂ ਨੇ ਕਿਹਾ ਕਿ ਉਹ ਅਮਰਿੰਦਰ ਸਿੰਘ ਨੂੰ ਦੁਨੀਆ ਭਰ ਵਿਚ ਵੱਸਦੇ ਪੰਜਾਬੀਆਂ ਨੂੰ ਇਹ ਸ਼ਾਨਦਾਰ ਤੋਹਫ਼ਾ ਦੇਣ ਲਈ ਵਧਾਈ ਦਿੰਦੇ ਹਨ। ਮੁੱਖ ਮੰਤਰੀ ਨੇ ਇਸ ਮੌਕੇ ਕਿਹਾ ਕਿ ਉਹਨਾਂ ਨੂੰ ਇਹ ਕੈਲੰਡਰ ਜਾਰੀ ਕਰਨ ਲੱਗਿਆਂ ਬਹੁਤ ਖੁਸ਼ੀ ਹੋ ਰਹੀ ਹੈ ਅਤੇ ਪੰਜਾਬ ਸਰਕਾਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਏਗੀ।
ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਨਵੇਂ ਸਾਲ ਦੇ ਪਹਿਲੇ ਦਿਨ ਤੋਂ ਮੁਫ਼ਤ ਖ਼ੂਨ ਦੀ ਸਹੂਲਤ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਕੁੱਲ 116 ਬਲੱਡ ਬੈਂਕ ਹਨ, ਜਿਨ੍ਹਾਂ ਵਿੱਚੋਂ 46 ਸਰਕਾਰ ਦੁਆਰਾ, 6 ਫ਼ੌਜ ਦੁਆਰਾ ਤੇ 64 ਬਲੱਡ ਬੈਂਕ ਪ੍ਰਾਈਵੇਟ ਸੰਸਥਾਵਾਂ ਦੁਆਰਾ ਚਲਾਏ ਜਾ ਰਹੇ ਹਨ।

Check Also

ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ

ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …