ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਘਿਰਿਆ ਹੈ ਦਿਆਲ ਸਿੰਘ ਕੋਲਿਆਂਵਾਲੀ
ਮੁਹਾਲੀ/ਬਿਊਰੋ ਨਿਊਜ਼
ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਘਿਰੇ ਬਾਦਲਾਂ ਦੇ ਬਹੁਤ ਹੀ ਨਜ਼ਦੀਕੀ ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੂੰ ਹੁਣ ਮੁਹਾਲੀ ਦੀ ਅਦਾਲਤ ਨੇ 16 ਜਨਵਰੀ ਤੱਕ ਜੁਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਕੋਲਿਆਂਵਾਲੀ ਨੂੰ 2 ਜਨਵਰੀ ਤੱਕ ਰਿਮਾਂਡ ‘ਤੇ ਭੇਜਿਆ ਗਿਆ ਸੀ, ਰਿਮਾਂਡ ਖਤਮ ਹੋਣ ਉਪਰੰਤ ਪੁਲਿਸ ਵਲੋਂ ਉਸ ਨੂੰ ਮੁੜ ਮੁਹਾਲੀ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਉਸ ਨੂੰ 16 ਜਨਵਰੀ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ। ਜ਼ਿਕਰਯੋਗ ਹੈ ਕਿ ਦਿਆਲ ਸਿੰਘ ਕੋਲਿਆਂਵਾਲੀ ਨੇ ਲੰਘੀ 14 ਦਸੰਬਰ ਨੂੰ ਮੁਹਾਲੀ ਦੀ ਅਦਾਲਤ ਵਿਚ ਆਤਮ ਸਮਰਪਣ ਕੀਤਾ ਸੀ ਅਤੇ ਉਸ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਆਰੋਪ ਹਨ।
Check Also
ਅਮਰੀਕਾ ਤੋਂ ਡਿਪੋਰਟ ਕੀਤੇ ਗਏ ਹੋਰ 119 ਭਾਰਤੀ ਭਲਕੇ ਪਹੁੰਚਣਗੇ ਅੰਮਿ੍ਤਸਰ
ਡਿਪੋਰਟ ਕੀਤੇ ਗਏ ਭਾਰਤੀਆਂ ’ਚ 67 ਪੰਜਾਬੀ ਵੀ ਸ਼ਾਮਲ ਚੰਡੀਗੜ੍ਹ/ਬਿਊਰੋ ਨਿਊਜ਼ ਅਮਰੀਕਾ ਦੇ ਨਵੇਂ ਬਣੇ …