8.5 C
Toronto
Monday, May 11, 2026
spot_img
Homeਪੰਜਾਬਕੈਪਟਨ ਅਮਰਿੰਦਰ 26 ਜਨਵਰੀ ਨੂੰ ਪਟਿਆਲਾ 'ਚ ਲਹਿਰਾਉਣਗੇ ਕੌਮੀ ਝੰਡਾ

ਕੈਪਟਨ ਅਮਰਿੰਦਰ 26 ਜਨਵਰੀ ਨੂੰ ਪਟਿਆਲਾ ‘ਚ ਲਹਿਰਾਉਣਗੇ ਕੌਮੀ ਝੰਡਾ

ਸੂਬਾ ਪੱਧਰੀ ਸਮਾਗਮ ਹੋਵੇਗਾ ਮੁਹਾਲੀ ਵਿਚ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ ਅਤੇ ਸੂਬਾ ਪੱਧਰੀ ਸਮਾਗਮ ਮੁਹਾਲੀ ਵਿਚ ਹੋਵੇਗਾ, ਜਿੱਥੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਰਾਸ਼ਟਰੀ ਝੰਡਾ ਫਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 26 ਜਨਵਰੀ ਨੂੰ ਪਟਿਆਲਾ ਵਿਖੇ ਕੌਮੀ ਝੰਡਾ ਲਹਿਰਾਉਣਗੇ ਜਦੋਂ ਕਿ ਸਪੀਕਰ ਰਾਣਾ ਕੇ.ਪੀ.ਸਿੰਘ ਹੁਸ਼ਿਆਰਪੁਰ ਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਮਾਨਸਾ ਵਿਖੇ ਝੰਡਾ ਲਹਿਰਾਉਣਗੇ। ਇਸੇ ਤਰ੍ਹਾਂ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਜਲੰਧਰ, ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ, ਮਨਪ੍ਰੀਤ ਸਿੰਘ ਬਾਦਲ ਬਠਿੰਡਾ ਵਿਖੇ ਝੰਡਾ ਲਹਿਰਾਉਣਗੇ। ਸਾਧੂ ਸਿੰਘ ਧਰਮਸੋਤ ਫਰੀਦਕੋਟ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਫਿਰੋਜ਼ਪੁਰ, ਚਰਨਜੀਤ ਸਿੰਘ ਚੰਨੀ ਫਤਹਿਗੜ੍ਹ ਸਾਹਿਬ, ਅਰੁਣਾ ਚੌਧਰੀ ਕਪੂਰਥਲਾ, ਰਜ਼ੀਆ ਸੁਲਤਾਨਾ ਰੂਪਨਗਰ ਅਤੇ ਓਮ ਪ੍ਰਕਾਸ਼ ਸੋਨੀ ਲੁਧਿਆਣਾ ਵਿਚ ਕੌਮੀ ਝੰਡਾ ਲਹਿਰਾਉਣਗੇ। ਗੁਰਮੀਤ ਸਿੰਘ ਸੋਢੀ ਮੋਗਾ, ਸੁਖਜਿੰਦਰ ਸਿੰਘ ਰੰਧਾਵਾ ਨਵਾਂਸ਼ਹਿਰ, ਗੁਰਪ੍ਰੀਤ ਸਿੰਘ ਕਾਂਗੜ ਤਰਨਤਾਰਨ, ਸੁਖਬਿੰਦਰ ਸਿੰਘ ਸਰਕਾਰੀਆ ਗੁਰਦਾਸਪੁਰ, ਬਲਬੀਰ ਸਿੰਘ ਸਿੱਧੂ ਫਾਜ਼ਿਲਕਾ, ਵਿਜੇਇੰਦਰ ਸਿੰਗਲਾ ਸੰਗਰੂਰ, ਸੁੰਦਰ ਸ਼ਾਮ ਅਰੋੜਾ ਪਠਾਨਕੋਟ ਅਤੇ ਭਾਰਤ ਭੂਸ਼ਣ ਆਸ਼ੂ ਮੁਕਤਸਰ ਸਾਹਿਬ ਵਿਖੇ ਝੰਡਾ ਲਹਿਰਾਉਣ ਦੀ ਰਸਮ ਨਿਭਾਉੇਣਗੇ।

RELATED ARTICLES
POPULAR POSTS