ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਸਾਧਿਆ ਸਿਆਸੀ ਹਮਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਨੀਲ ਜਾਖੜ ਨੇ ਅਨੋਖੇ ਢੰਗ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਸਿਆਸੀ ਹਮਲਾ ਸਾਧਿਆ। ਜਾਖੜ ਪੰਜਾਬ ਦੇ ਅਜਿਹੇ 4 ਲੱਖ 14 ਹਜ਼ਾਰ 275 ਕਿਸਾਨਾਂ ਦੇ ਕਾਗ਼ਜ਼ਾਂ ਦਾ ਬੰਡਲ ਲੈ ਕੇ ਸੰਸਦ ਪਹੁੰਚ ਗਏ, ਜਿਨ੍ਹਾਂ ਦੀ ਕਰਜ਼ ਮੁਆਫ਼ੀ ਕੈਪਟਨ ਸਰਕਾਰ ਨੇ ਕੀਤੀ ਹੈ। ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਝੂਠ ਬੋਲ ਰਹੇ ਹਨ ਕਿ ਕਾਂਗਰਸ ਸਰਕਾਰ ਕਿਸਾਨਾਂ ਦਾ ਕਰਜ਼ ਮੁਆਫ਼ ਨਹੀਂ ਕਰ ਰਹੀ ਹੈ ਜਾਂ ਬਹੁਤ ਘੱਟ ਲੋਕਾਂ ਦੀ ਘੱਟ ਰਕਮ ਦਾ ਕਰਜ ਮੁਆਫ਼ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਵੀ ਮੌਜੂਦ ਸਨ। ਧਿਆਨ ਰਹੇ ਕਿ ਪੰਜਾਬ ਕਾਂਗਰਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦਾਅਵੇ ਨੂੰ ਗ਼ਲਤ ਸਾਬਤ ਕਰਨ ਲਈ ਸਬੂਤਾਂ ਸਮੇਤ ਇਹ ਸਿਆਸੀ ਹਮਲਾ ਬੋਲਿਆ ਹੈ। ਜਾਖੜ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ 27 ਦਸੰਬਰ, 2018 ਨੂੰ ਹਿਮਾਚਲ ਵਿਚ ਝੂਠ ਬੋਲਿਆ ਸੀ ਕਿ ਪੰਜਾਬ ਸਰਕਾਰ ਨੇ ਕਿਸੇ ਦਾ ਵੀ ਕਰਜ਼ਾ ਮੁਆਫ਼ ਨਹੀਂ ਕੀਤਾ, ਪਰ ਅੱਜ ਮੈਂ ਇਹ ਲਿਸਟ ਲੈ ਕੇ ਪਹੁੰਚਿਆਂ ਹਾਂ ਤਾਂ ਕਿ ਪ੍ਰਧਾਨ ਮੰਤਰੀ ਨੂੰ ਪਤਾ ਲੱਗ ਸਕੇ।
Check Also
ਦਿੱਲੀ ਵਿਚ ਹਵਾ ਪ੍ਰਦੂਸ਼ਣ ਬੇਹੱਦ ਗੰਭੀਰ ਸਥਿਤੀ ਵਿਚ
ਵਾਤਾਵਰਣ ਮੰਤਰੀ ਨੇ ਵਾਤਾਵਰਣ ਸਬੰਧੀ ਹੁਕਮਾਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਦਿੱਤੇ ਹੁਕਮ ਦਿੱਲੀ/ਬਿਊਰੋ …