ਜਲਦੀ ਹੀ ਆਵਾਂਗਾ ਕੈਨੇਡਾ : ਕੈਪਟਨ ਅਮਰਿੰਦਰ
ਬੀਤੇ ਦਿਨੀਂ ਆਪਣੇ ਉੱਤਰੀ ਅਮਰੀਕਾ ਦੇ ਦੌਰੇ ‘ਤੇ ਆਏ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਹੋਰਾਂ ਦੀ ਕੈਨੇਡਾ ਫੇਰੀ ਰੱਦ ਹੋਣ ਕਾਰਣ ਹਰ ਪਾਸੇ ਅਟਕਲਾਂ ਅਤੇ ਖ਼ਬਰਾਂ ਦਾ ਬਾਜ਼ਾਰ ਗਰਮ ਰਿਹਾ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਹੋਰਾਂ ਨੇ ਟੋਰਾਂਟੋ ਤੋਂ ਵਿਸ਼ੇਸ਼ ਤੌਰ ‘ਤੇ ਨਿਊਯਾਰਕ ਬੁਲਾ ਕੇ ਪਰਮਜੀਤ ਸਿੰਘ ਜੌਹਲ ਨਾਲ ਗੱਲਬਾਤ ਕੀਤੀ ਅਤੇ ਇਨ੍ਹਾਂ ਘਟਨਾਵਾਂ ਪਿੱਛੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ। ਪਰਮਜੀਤ ਸਿੰਘ ਜੌਹਲ ਹੋਰਾਂ ਨੇ ਇਸ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਕੈਪਟਨ ਅਮਰਿੰਦਰ ਸਿੰਘ ਹੋਰਾਂ ਦਾ ਕਹਿਣਾ ਸੀ ਕਿ ਉਹ ਕਾਨੂੰਨੀ ਪ੍ਰਕ੍ਰਿਆ ਨੂੰ ਜਾਨਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਜਲਦੀ ਹੀ ਕੈਨੇਡਾ ਆਉਣਗੇ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨ ਦੀ ਯਾਤਰਾ ’ਤੇ ਅਮਰੀਕਾ ਪਹੁੰਚੇ
ਸੀਆਈਏ ਚੀਫ ਤੁਲਸੀ ਗਬਾਰਡ ਨੂੰ ਮਿਲੇ ਅਤੇ ਟਰੰਪ ਨਾਲ ਵੀ ਹੋਵੇਗੀ ਮੁਲਾਕਾਤ ਵਾਸ਼ਿੰਗਟਨ/ਬਿਊਰੋ ਨਿਊਜ਼ ਪ੍ਰਧਾਨ …