22.3 C
Toronto
Tuesday, September 16, 2025
spot_img
Homeਪੰਜਾਬਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਫਤਹਿਗੜ੍ਹ ਸਾਹਿਬ...

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਫਤਹਿਗੜ੍ਹ ਸਾਹਿਬ ‘ਚ ਸਜਿਆ ਅਲੌਕਿਕ ਨਗਰ ਕੀਰਤਨ

ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ ਦੇ 28 ਦਸੰਬਰ ਨੂੰ ਤੀਜੇ ਦਿਨ ਫਤਹਿਗੜ੍ਹ ਸਾਹਿਬ ‘ਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਵਿਚ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਸੀ। ਨਗਰ ਕੀਰਤਨ ‘ਚ ਸ਼ਾਮਲ ਸੰਗਤਾਂ ਲਈ ਥਾਂ-ਥਾਂ ਲੰਗਰ ਵੀ ਲਗਾਏ ਗਏ ਸਨ।
ਜ਼ਿਕਰਯੋਗ ਹੈ ਕਿ ਸ਼ਹੀਦੀ ਸਭਾ ਦੇ ਤਿੰਨੇ ਹੀ ਦਿਨ ਦੇਸ਼ ਅਤੇ ਵਿਦੇਸ਼ਾਂ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਸ਼ਹੀਦੀ ਸਭਾ ਦੌਰਾਨ ਧਾਰਮਿਕ ਦੀਵਾਨ ਵੀ ਸਜਾਏ ਗਏ, ਜਿਨ੍ਹਾਂ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦਾ ਜੀਵਨ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅ) ਨੇ ਹੀ ਕਾਨਫਰੰਸ ਕੀਤੀ ਅਤੇ ਹੋਰ ਕਿਸੇ ਵੀ ਰਾਜਸੀ ਪਾਰਟੀ ਨੇ ਕੋਈ ਸਿਆਸੀ ਕਾਨਫਰੰਸ ਨਹੀਂ ਕੀਤੀ ਅਤੇ ਰਾਜਨੀਤਕ ਪਾਰਟੀਆਂ ਦੇ ਆਗੂ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਦੇਣ ਜ਼ਰੂਰ ਪਹੁੰਚੇ। ਧਿਆਨ ਰਹੇ ਕਿ ਸੰਸਦ ਦੇ ਹੇਠਲੇ ਸਦਨ ਲੋਕ ਸਭਾ ਵਿਚ ਪਹਿਲੀ ਵਾਰ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕੀਤਾ ਗਿਆ ਸੀ। ਉਸ ਸਮੇਂ ਮਾਹੌਲ ਹੋਰ ਵੀ ਭਾਵੁਕ ਨਜ਼ਰ ਆਇਆ ਜਦੋਂ ਸਮੁੱਚਾ ਸਦਨ ਇਕਜੁੱਟ ਹੋ ਕੇ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਭੇਟ ਲਈ ਖੜ੍ਹਾ ਨਜ਼ਰ ਆਇਆ ਸੀ।

RELATED ARTICLES
POPULAR POSTS