ਚਾਚੇ ਗੁਰਦਾਸ ਬਾਦਲ ਕੋਲੋਂ ਲਿਆ ਸੁਖਬੀਰ ਤੇ ਹਰਸਿਮਰਤ ਨੇ ਅਸ਼ੀਰਵਾਦ
ਲੰਬੀ : ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਬਾਦਲ ਵਿਚ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੋਟ ਪਾਉਣ ਮੌਕੇ ਕਿਹਾ ਕਿ ਉਹ ਬਠਿੰਡਾ ਲੋਕ ਸਭਾ ਹਲਕੇ ਤੋਂ ਹੀ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਬਠਿੰਡਾ ਹਲਕੇ ਨੂੰ ਵਿੱਦਿਅਕ, ਸਿਹਤ ਤੇ ਵਪਾਰਕ ਪੱਖੋਂ ਮਜ਼ਬੂਤ ਕਰਨ ਲਈ ਕਈ ਉਪਰਾਲੇ ਕੀਤੇ ਗਏ ਹਨ। ਕੇਂਦਰੀ ਮੰਤਰੀ ਨੇ ਨਾਲ ਹੀ ਕਿਹਾ ਕਿ ਆਖ਼ਰੀ ਫ਼ੈਸਲਾ ਪਾਰਟੀ ਹਾਈ ਕਮਾਨ ਲਏਗੀ। ਉਨ੍ਹਾਂ ਦਾਅਵਾ ਕੀਤਾ ਕਿ ਐੱਨਡੀਏ ਦੁਬਾਰਾ ਕੇਂਦਰ ਵਿਚ ਸਰਕਾਰ ਕਾਇਮ ਕਰੇਗਾ। ਪੰਚਾਇਤੀ ਚੋਣਾਂ ਲਈ ਵੋਟ ਪਾਉਣ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦਾ ਮੇਲ ਚਾਚਾ ਗੁਰਦਾਸ ਸਿੰਘ ਬਾਦਲ ਨਾਲ ਹੋ ਗਿਆ। ਇਸ ਮੌਕੇ ਸੁਖਬੀਰ ਤੇ ਹਰਸਿਮਰਤ ਨੇ ਉਨ੍ਹਾਂ ਦੇ ਪੈਰੀਂ ਹੱਥ ਲਾ ਕੇ ਆਸ਼ੀਰਵਾਦ ਲਿਆ। ਉਨ੍ਹਾਂ ਗੁਰਦਾਸ ਬਾਦਲ ਨੂੰ ਸਿਹਤ ਠੀਕ ਹੋਣ ਬਾਰੇ ਵੀ ਪੁੱਛਿਆ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਗੁਰਦਾਸ ਬਾਦਲ ਨੇ ਇਸ ਮੌਕੇ ਭਤੀਜੇ ਤੇ ਭਤੀਜ ਨੂੰਹ ਦੇ ਸਿਰ ‘ਤੇ ਹੱਥ ਰੱਖ ਕੇ ਸ਼ੁੱਭ ਇੱਛਾਵਾਂ ਦਿੱਤੀਆਂ।
Check Also
ਸੱਤ ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਇਕੱਤਰਤਾ ਹੋਈ ਮੁਲਤਵੀ
13 ਫਰਵਰੀ ਨੂੰ ਚੰਡੀਗੜ੍ਹ ਵਿਖੇ ਹੋਵੇਗੀ ਕਮੇਟੀ ਦੀ ਮੀਟਿੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …