ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦਾ 2019 ਦਾ ਕੈਲੰਡਰ ਤੇ ਡਾਇਰੀ ਮੰਗਲਵਾਰ ਨੂੰ ਰਿਲੀਜ਼ ਕੀਤੀ। ਕੈਲੰਡਰ ‘ਤੇ ਪਹਿਲੇ ਸਿੱਖ ਗੁਰੂ ਦੀ ਤਸਵੀਰ ਅਤੇ ਇਤਿਹਾਸਕ ਗੁਰਦੁਆਰਾ ਸ੍ਰੀ ਜਨਮ ਅਸਥਾਨ, ਨਨਕਾਣਾ ਸਾਹਿਬ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਤੇ ਸੁਲਤਾਨਪੁਰ ਲੋਧੀ ਦੀਆਂ ਤਸਵੀਰਾਂ ਹਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸੀਐੱਮਓ ਦੇ ਸਟਾਫ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਅਤੇ ਪੰਜਾਬ ਸਿਵਲ ਸਕੱਤਰੇਤ ਵਿਖੇ ਉਨ੍ਹਾਂ ਨਾਲ ਗੈਰਰਸਮੀ ਮੀਟਿੰਗ ਕੀਤੀ। ਕੈਪਟਨ ਨੇ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਨੂੰ ਅੱਗੇ ਤੋਰਨ ਵਾਸਤੇ ਮੁਲਾਜ਼ਮਾਂ ਦੀ ਮਿਹਨਤ ਅਤੇ ਸਮਰਪਣ ਭਾਵਨਾ ਦੀ ਪ੍ਰਸ਼ੰਸਾ ਕਰਦੇ ਹੋਏ ਉਨ੍ਹਾਂ ਨੂੰ ਆਪਣੀ ਜ਼ਿੰਮੇਵਾਰੀ ਵਡੇਰੇ ਜਨਤਕ ਹਿੱਤਾਂ ਦੇ ਮੱਦੇਨਜ਼ਰ ਕਾਰਗਰ ਢੰਗ ਨਾਲ ਨਿਭਾਉਣ ਵਾਸਤੇ ਆਖਿਆ ਹੈ।
ਮੁੱਖ ਮੰਤਰੀ ਆਪਣੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਅਤੇ ਸਲਾਹਕਾਰ ਬੀ.ਆਈ.ਐਸ ਚਾਹਲ ਨਾਲ ਆਪਣੇ ਕੈਬਨਿਟ ਸਾਥੀਆਂ ਸਿਹਤ ਮੰਤਰੀ ਬ੍ਰਹਮ ਮਹਿੰਦਰਾ, ਦਿਹਾਤੀ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ, ਉੱਚ ਸਿੱਖਿਆ ਮੰਤਰੀ ਰਜ਼ੀਆ ਸੁਲਤਾਨਾ, ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਉਦਯੋਗ ਤੇ ਕਾਮਰਸ ਮੰਤਰੀ ਸੁੰਦਰ ਸ਼ਾਮ ਅਰੋੜਾ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਦਫ਼ਤਰਾਂ ਵਿਖੇ ਗਏ ਅਤੇ ਨਵੇਂ ਸਾਲ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ। ਮੁੱਖ ਮੰਤਰੀ, ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਵੀ ਉਨ੍ਹਾਂ ਦੇ ਦਫ਼ਤਰ ਵਿਖੇ ਮਿਲੇ ਤੇ ਉਨ੍ਹਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਇਸ ਮੌਕੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ ਅਤੇ ਰਾਣਾ ਗੁਰਮੀਤ ਸਿੰਘ ਸੋਢੀ ਤੇ ਸੀਨੀਅਰ ਅਧਿਕਾਰੀ ਵੀ ਸਨ।ਇਸ ਦੌਰਾਨ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਵੇਂ ਸਾਲ ਦੇ ਮੌਕੇ ਆਪਣੇ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੈਰਰਸਮੀ ਮੀਟਿੰਗ ਕੀਤੀ ਤੇ ਸਕੱਤਰੇਤ ਵਿਚਲੇ ਸਹਿਕਾਰੀ ਬੈਂਕ ਦਾ ਗੇੜਾ ਲਾਇਆ ਤੇ ਮੁਲਾਜ਼ਮਾਂ ਨੂੰ ਦੁਆ ਸਲਾਮ ਕੀਤੀ ਤੇ ਬੈਂਕ ਨੂੰ ਬਿਹਤਰ ਢੰਗ ਚਲਾਉਣ ਤੇ ਸਜਾਉਣ ਲਈ ਕਿਹਾ।
Home / ਪੰਜਾਬ / ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਨੇ ਜਾਰੀ ਕੀਤਾ ਕੈਲੰਡਰ
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …