ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਐੱਸ.ਏ.ਐਸ. ਨਗਰ ਵਿਖੇ ਰਾਜ ਪੱਧਰੀ ਸਮਾਰੋਹ ਹੋਵੇਗਾ, ਜਿੱਥੇ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 26 ਜਨਵਰੀ ਨੂੰ ਪਟਿਆਲਾ ਵਿਖੇ ਕੌਮੀ ਝੰਡਾ ਫਹਿਰਾਉਣਗੇ ਜਦੋਂ ਕਿ ਸਪੀਕਰ ਰਾਣਾ ਕੇ.ਪੀ.ਸਿੰਘ ਹੁਸ਼ਿਆਰਪੁਰ ਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਮਾਨਸਾ ਵਿਖੇ ਝੰਡਾ ਲਹਿਰਾਉਣਗੇ। ਸਿਹਤ ਮੰਤਰੀ ਬ੍ਰਹਮ ਮਹਿੰਦਰਾ ਜਲੰਧਰ, ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਅੰਮ੍ਰਿਤਸਰ, ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ, ਜੰਗਲਾਤ, ਜੰਗਲੀ ਜੀਵ ਤੇ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਫਰੀਦਕੋਟ, ਪੇਂਡੂ ਵਿਕਾਸ ਤੇ ਪੰਚਾਇਤ ਅਤੇ ਸ਼ਹਿਰੀ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਫਿਰੋਜ਼ਪੁਰ, ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਫਤਹਿਗੜ੍ਹ ਸਾਹਿਬ, ਸਮਾਜਿਕ ਸੁਰੱਖਿਆ ਅਤੇ ਟਰਾਂਸਪੋਰਟ ਮੰਤਰੀ ਅਰੁਣਾ ਚੌਧਰੀ ਕਪੂਰਥਲਾ, ਉਚੇਰੀ ਸਿੱਖਿਆ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਰਜ਼ੀਆ ਸੁਲਤਾਨਾ ਰੂਪਨਗਰ, ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਲੁਧਿਆਣਾ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਮੋਗਾ, ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਐਸ.ਬੀ.ਐਸ.ਨਗਰ, ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤਰਨ ਤਾਰਨ, ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਗੁਰਦਾਸਪੁਰ, ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਫਾਜ਼ਿਲਕਾ, ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਸੰਗਰੂਰ, ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਪਠਾਨਕੋਟ ਅਤੇ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਮੁਕਤਸਰ ਸਾਹਿਬ ਵਿਖੇ ਝੰਡਾ ਲਹਿਰਾਉਣਗੇ।
Check Also
ਦਿਲਜੀਤ ਦੁਸਾਂਝ ਨੇ ਚੰਡੀਗੜ੍ਹ ਸ਼ੋਅ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ
ਮੁੱਖ ਮੰਤਰੀ ਮਾਨ ਬੋਲੇ : ਛੋਟੇ ਭਰਾ ਨਾਲ ਮੁਲਾਕਾਤ ਕਰਕੇ ਮਿਲਿਆ ਮਨ ਨੂੰ ਸਕੂਨ ਚੰਡੀਗੜ੍ਹ/ਬਿਊਰੋ …