Breaking News
Home / ਭਾਰਤ / ਸੁਪਰੀਮ ਕੋਰਟ ‘ਚ ਰਾਮ ਮੰਦਰ ਮਾਮਲੇ ਦੀ ਸੁਣਵਾਈ 10 ਜਨਵਰੀ ਤੱਕ ਟਲੀ

ਸੁਪਰੀਮ ਕੋਰਟ ‘ਚ ਰਾਮ ਮੰਦਰ ਮਾਮਲੇ ਦੀ ਸੁਣਵਾਈ 10 ਜਨਵਰੀ ਤੱਕ ਟਲੀ

ਨਵੀਂ ਦਿੱਲੀ/ਬਿਊਰੋ ਨਿਊਜ਼
ਰਾਮ ਜਨਮ ਭੂਮੀ-ਬਾਬਰੀ ਮਸਜਿਦ ਮਾਮਲੇ ਵਿਚ ਦਾਇਰ ਅਪੀਲਾਂ ‘ਤੇ ਅੱਜ ਸੁਪਰੀਮ ਕੋਰਟ ਵਿਚ ਸੁਣਾਈ ਟਲ ਗਈ। ਇਸ ਮਾਮਲੇ ‘ਤੇ ਹੁਣ ਅਗਲੀ ਸੁਣਵਾਈ 10 ਜਨਵਰੀ ਨੂੰ ਹੋਵੇਗੀ। ਚੀਫ ਜਸਟਿਸ ਰੰਜਨ ਗੰਗੋਈ ਅਤੇ ਜਸਟਿਸ ਸੰਜੇ ਕਿਸ਼ਨ ਕੌਲ ਦੀ ਬੈਂਚ ਨੇ ਅੱਜ ਇਸ ਮਾਮਲੇ ਦੀ ਸੁਣਵਾਈ ਦੀ ਤਰੀਕ ਮਹਿਜ਼ 30 ਸਕਿੰਟਾਂ ਵਿਚ ਦੋਵੇਂ ਪੱਖਾਂ ਦੀਆਂ ਦਲੀਲਾਂ ਸੁਣੇ ਬਗੈਰ ਹੀ ਅੱਗੇ ਵਧਾ ਦਿੱਤੀ।
ਲੋਕ ਸਭਾ ਚੋਣਾਂ ਨੇੜੇ ਹੋਣ ਕਰਕੇ ਰਾਮ ਮੰਦਰ ਮਾਮਲੇ ‘ਤੇ ਰਾਜਨੀਤੀ ਵੀ ਗਰਮਾ ਰਹੀ ਹੈ। ਕੇਂਦਰ ਵਿਚ ਐਨ.ਡੀ.ਏ. ਦੀ ਸਹਿਯੋਗੀ ਸ਼ਿਵ ਸੈਨਾ ਨੇ ਕਿਹਾ ਕਿ ਜੇਕਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੰਦਰ ਨਹੀਂ ਬਣਿਆ ਤਾਂ ਇਹ ਜਨਤਾ ਨਾਲ ਧੋਖਾ ਹੋਵੇਗਾ। ਉਧਰ ਦੂਜੇ ਪਾਸੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਅਸੀਂ ਆਉਂਦੀਆਂ ਲੋਕ ਸਭਾ ਚੋਣਾਂ ਰਾਮ ਮੰਦਰ ਦੇ ਮੁੱਦੇ ‘ਤੇ ਨਹੀਂ ਲੜਾਂਗੇ।

Check Also

‘ਆਪ’ ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਨਾਲ ਕੇਜਰੀਵਾਲ ਦੀ ਰਿਹਾਇਸ਼ ’ਤੇ ਹੋਈ ਕੁੱਟਮਾਰ

ਮਾਲੀਵਾਲ ਨੇ ਕੇਜਰੀਵਾਲ ਦੇ ਪੀਏ ਵਿਭਵ ਕੁਮਾਰ ’ਤੇ ਕੁੱਟਮਾਰ ਕਰਨ ਦਾ ਲਗਾਇਆ ਆਰੋਪ ਨਵੀਂ ਦਿੱਲੀ/ਬਿਊਰੋ …