ਯੂਥ ਵਿੰਗ ਮਾਝਾ ਜ਼ੋਨ ਦੇ ਪ੍ਰਧਾਨ ਸੁਖਰਾਜ ਸਿੰਘ ਨਾਲ ਹੋਣਗੀਆਂ ਲਾਵਾਂ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੀਆਂ ਮਹਿਲਾ ਵਿਧਾਇਕਾਂ ਵਲੋਂ ਘਰ ਵਸਾਇਆ ਜਾ ਰਿਹਾ ਹੈ। ਰੁਪਿੰਦਰ ਰੂਬੀ ਤੋਂ ਬਾਅਦ ਹੁਣ ਤਲਵੰਡੀ ਸਾਬੋ ਤੋਂ ਵਿਧਾਇਕਾ ਬਲਜਿੰਦਰ ਕੌਰ ਦਾ ਰਿਸ਼ਤਾ ਪਾਰਟੀ ਦੇ ਯੂਥ ਵਿੰਗ ਦੇ ਮਾਝਾ ਜ਼ੋਨ ਦੇ ਪ੍ਰਧਾਨ ਸੁਖਰਾਜ ਸਿੰਘ ਬੱਲ ਨਾਲ ਹੋਣ ਜਾ ਰਿਹਾ ਹੈ। ਦੋਵਾਂ ਦੀ ਆਉਂਦੀ ਸੱਤ ਜਨਵਰੀ ਨੂੰ ਮੰਗਣੀ ਹੈ ਅਤੇ ਫਰਵਰੀ ਵਿੱਚ ਦੋਵੇਂ ਵਿਆਹ ਕਰਵਾ ਸਕਦੇ ਹਨ। ਮੰਗਣੀ ਦਾ ਇਹ ਸਮਾਗਮ ਬਠਿੰਡਾ ਵਿੱਚ ਰੱਖਿਆ ਜਾਵੇਗਾ। ਇਸ ਮੰਗਣੀ ਸਮਾਗਮ ਵਿੱਚ ਕੌਣ-ਕੌਣ ਸ਼ਾਮਲ ਹੋਵੇਗਾ, ਹਾਲੇ ਇਸ ਦੀ ਕੋਈ ਜਾਣਕਾਰੀ ਨਹੀਂ ਮਿਲੀ ਹੈ। ਹੁਣ ਦੇਖਣ ਵਾਲੀ ਗੱਲ ਇਹ ਹੋਵੇਗੀ ਆਮ ਆਦਮੀ ਪਾਰਟੀ ਵਿਚੋਂ ਬਾਗੀ ਹੋਇਆ ਸੁਖਪਾਲ ਖਹਿਰਾ ਦਾ ਧੜਾ ਬਲਜਿੰਦਰ ਕੌਰ ਦੇ ਵਿਆਹ ਸਮਾਗਮ ਵਿਚ ਸ਼ਾਮਲ ਹੁੰਦਾ ਹੈ ਜਾਂ ਨਹੀਂ।
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …