ਪੰਜਾਬ ਸਰਕਾਰ ਖਿਲਾਫ ਹੋ ਰਹੀ ਹੈ ਜੰਮ ਕੇ ਨਾਅਰੇਬਾਜ਼ੀ
ਬਰਨਾਲਾ/ਬਿਊਰੋ ਨਿਊਜ਼
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵਲੋਂ ਕਿਸਾਨਾਂ ਦੀ ਕਰਜ਼ ਮੁਆਫੀ ਅਤੇ ਹੋਰ ਮੰਗਾਂ ਨੂੰ ਲੈ ਕੇ ਪੰਜਾਬ ਵਿਚ ਬੈਂਕਾਂ ਅੱਗੇ ਧਰਨੇ ਦਿੱਤੇ ਜਾ ਰਹੇ ਹਨ। ਇਨ੍ਹਾਂ ਧਰਨਿਆਂ ਦਾ ਅੱਜ ਚੌਥਾ ਦਿਨ ਅਤੇ ਇਹ ਭਲਕੇ ਪੰਜ ਜਨਵਰੀ ਤੱਕ ਜਾਰੀ ਰਹਿਣਗੇ। ਬਰਨਾਲਾ ਵਿਚ ਅੱਜ ਵੀ ਚੌਥੇ ਦਿਨ ਭਾਰਤੀ ਸਟੇਟ ਬੈਂਕ ਅੱਗੇ ਧਰਨਾ ਜਾਰੀ ਰਿਹਾ ਜਿਸ ਵਿਚ ਬੀਬੀਆਂ ਨੇ ਵੀ ਹਿੱਸਾ ਲਿਆ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਕਿਸਾਨ ਆਗੂ ਝੰਡਾ ਸਿੰਘ ਜੇਠੂਕੇ ਨੇ ਦੱਸਿਆ ਕਿ ਦੋ ਸਾਲ ਪਹਿਲਾਂ ਕਿਸਾਨਾਂ, ਨੌਜਵਾਨਾਂ ਤੇ ਮਜ਼ਦੂਰਾਂ ਨਾਲ ਜਿਹੜੇ ਵਾਅਦੇ ਕਰਕੇ ਕੈਪਟਨ ਸਰਕਾਰ ਸੱਤਾ ਵਿਚ ਆਈ ਸੀ, ਉਨ੍ਹਾਂ ਵਿੱਚੋਂ ਹਾਲੇ ਤਕ ਕੋਈ ਵੀ ਵਾਅਦਾ ਪੂਰਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪੰਜ ਜਨਵਰੀ ਨੂੰ ਧਰਨੇ ਦੀ ਸਮਾਪਤੀ ਵਾਲੇ ਦਿਨ ਵੱਡਾ ਐਲਾਨ ਕੀਤਾ ਜਾਵੇਗਾ। ਇਸ ਤੋਂ ਬਾਅਦ 18 ਜਨਵਰੀ ਨੂੰ ਸੱਤ ਕਿਸਾਨ ਜਥੇਬੰਦੀਆਂ ਪੰਜਾਬ ਭਰ ਦੇ ਡੀਸੀ ਦਫਤਰਾਂ ਅੱਗੇ ਰੋਸ ਧਰਨੇ ਦੇਣਗੀਆਂ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਪੰਜਾਬ ਸਰਕਾਰ ਵਲੋਂ ਵੱਡੀ ਗਿਣਤੀ ਵਿਚ ਕਿਸਾਨਾਂ ਦਾ ਕੁਝ ਹੱਦ ਤੱਕ ਕਰਜ਼ਾ ਮੁਆਫ ਵੀ ਕਰ ਦਿੱਤਾ ਗਿਆ ਹੈ।
Check Also
ਕਿਸਾਨ ਆਗੂਆਂ ਵਲੋਂ 6 ਦਸੰਬਰ ਨੂੰ ਦਿੱਲੀ ਮਰਜੀਵੜਿਆਂ ਦਾ ਜਥਾ ਰਵਾਨਾ ਕੀਤਾ ਜਾਵੇਗਾ
ਚੰਡੀਗੜ੍ਹ/ਬਿਊਰੋ ਨਿਊਜ਼ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਵਲੋਂ ਅੱਜ …