Breaking News
Home / ਪੰਜਾਬ / ਗਣਤੰਤਰਤਾ ਦਿਵਸ ਦਾ ਸੂਬਾ ਪੱਧਰੀ ਸਮਾਗਮ ਹੁਣ ਹੁਸ਼ਿਆਰਪੁਰ ਵਿਚ ਹੋਵੇਗਾ

ਗਣਤੰਤਰਤਾ ਦਿਵਸ ਦਾ ਸੂਬਾ ਪੱਧਰੀ ਸਮਾਗਮ ਹੁਣ ਹੁਸ਼ਿਆਰਪੁਰ ਵਿਚ ਹੋਵੇਗਾ

ਰਾਜਪਾਲ ਵੀ.ਪੀ. ਸਿੰਘ ਬਦਨੌਰ ਹੁਸ਼ਿਆਰਪੁਰ ਵਿਚ ਲਹਿਰਾਉਣਗੇ ਤਿਰੰਗਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਲੋਂ ਗਣਤੰਤਰ ਦਿਵਸ ਸਮਾਗਮਾਂ ਸਬੰਧੀ ਕੁਝ ਤਬਦੀਲੀ ਕੀਤੀ ਗਈ ਹੈ। ਗਣਤੰਤਰ ਦਿਵਸ ਸਬੰਧੀ ਹੁਣ ਸੂਬਾ ਪੱਧਰੀ ਸਮਾਗਮ ਹੁਸ਼ਿਆਰਪੁਰ ਵਿਚ ਹੋਵੇਗਾ, ਜੋ ਪਹਿਲਾਂ ਮੁਹਾਲੀ ਵਿਚ ਕੀਤਾ ਜਾਣਾ ਸੀ। ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਹੁਸ਼ਿਆਰਪੁਰ ਵਿਚ ਕੌਮੀ ਝੰਡਾ ਲਹਿਰਾਉਣਗੇ। ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਹੁਣ ਹੁਸ਼ਿਆਰਪੁਰ ਦੀ ਥਾਂ ਮੁਹਾਲੀ ਵਿਚ ਤਿਰੰਗਾ ਲਹਿਰਾਉਣਗੇ। ਜ਼ਿਕਰਯੋਗ ਹੈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਟਿਆਲਾ ਵਿਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕਰਨੀ ਹੈ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …