ਕੀਤਾ ਐਲਾਨ – ਇਕ ਹਜ਼ਾਰ ਵਰਗ ਫੁੱਟ ਤੋਂ ਛੋਟੇ ਘਰ ਵਾਲੇ ਜਨਰਲ ਪਰਿਵਾਰਾਂ ਨੂੰ ਵੀ ਮਿਲੇਗਾ ਰਾਖਵਾਂਕਰਨ
ਸਰਕਾਰੀ ਨੌਕਰੀਆਂ ਤੇ ਸਿੱਖਿਅਕ ਸੰਸਥਾਵਾਂ ਵਿਚ ਮਿਲੇਗਾ 10 ਫੀਸਦੀ ਰਾਖਵਾਂਕਰਨ
ਨਵੀਂ ਦਿੱਲੀ/ਬਿਊਰੋ ਨਿਊਜ਼
ਨਰਿੰਦਰ ਮੋਦੀ ਕੈਬਨਿਟ ਨੇ ਅੱਜ ਵੱਡਾ ਫੈਸਲਾ ਲਿਆ ਹੈ। ਕੇਂਦਰ ਸਰਕਾਰ ਨੇ ਹੁਣ ਆਰਥਿਕ ਰੂਪ ਵਿਚ ਪਿਛੜੇ ਅਤੇ ਜਿਨ੍ਹਾਂ ਦਾ ਘਰ ਇਕ ਹਜ਼ਾਰ ਵਰਗ ਫੁੱਟ ਤੋਂ ਘੱਟ ਹੈ, ਉਨ੍ਹਾਂ ਜਨਰਲ ਕੈਟਾਗਰੀ ਦੇ ਵਿਅਕਤੀਆਂ ਨੂੰ ਸਰਕਾਰੀ ਨੌਕਰੀ ਅਤੇ ਉਚ ਸਿੱਖਿਅਕ ਸੰਸਥਾਵਾਂ ਵਿਚ 10 ਫੀਸਦੀ ਰਾਖਵਾਂਕਰਨ ਦੇਣ ਦਾ ਫੈਸਲਾ ਕੀਤਾ ਹੈ। ਦੇਸ਼ ਦੇ ਕਰੋੜਾਂ ਲੋਕਾਂ ਨੂੰ ਕੇਂਦਰ ਸਰਕਾਰ ਦੇ ਇਸ ਫੈਸਲੇ ਦਾ ਲਾਭ ਮਿਲੇਗਾ। ਦੱਸਿਆ ਜਾ ਰਿਹਾ ਹੈ ਕਿ ਰਾਖਵੇਂਕਰਨ ਦਾ ਫਾਰਮੂਲਾ 50 ਫੀਸਦੀ + 10 ਫੀਸਦੀ ਦਾ ਹੋਵੇਗਾ। ਭਲਕੇ ਮੰਗਲਵਾਰ ਨੂੰ ਮੋਦੀ ਸਰਕਾਰ ਇਸ ਬਿੱਲ ਨੂੰ ਲੋਕ ਸਭਾ ਵਿਚ ਵੀ ਪੇਸ਼ ਕਰ ਸਕਦੀ ਹੈ। ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਦੱਸਿਆ ਕਿ ਜਿਨ੍ਹਾਂ ਜਨਰਲ ਕੈਟਾਗਿਰੀ ਦੇ ਵਿਅਕਤੀਆਂ ਦੀ ਸਲਾਨਾ ਆਮਦਨ 8 ਲੱਖ ਰੁਪਏ ਤੋਂ ਘੱਟ ਹੋਵੇਗੀ ਜਾਂ ਜ਼ਮੀਨ ਪੰਜ ਏਕੜ ਤੋਂ ਘੱਟ ਹੋਵੇਗੀ, ਉਨ੍ਹਾਂ ਨੂੰ ਇਸ ਰਾਖਵੇਂਕਰਨ ਦਾ ਲਾਭ ਮਿਲੇਗਾ। ਧਿਆਨ ਰਹੇ ਕਿ ਜਿਉਂ-ਜਿਉਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਤਾਂ ਮੋਦੀ ਸਰਕਾਰ ਅਜਿਹੇ ਨਵੇਂ ਫੈਸਲੇ ਲੈ ਸਕਦੀ ਹੈ।
Check Also
ਵਿਦੇਸ਼ ਮੰਤਰ ਜੈਸ਼ੰਕਰ ਭਾਰਤ-ਜੀਸੀਸੀ ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਸਾਊਦੀ ਅਰਬ ਪਹੁੰਚੇ
ਸਾਊੁਦੀ ਅਰਬ ਮੰਤਰੀ ਅਬਦੁਲਮਜੀਦ ਅਲ ਨਾਲ ਕੀਤੀ ਗੱਲਬਾਤ ਰਿਆਧ/ਬਿਊਰੋ ਨਿਊਜ਼ : ਭਾਰਤੀ ਵਿਦੇਸ਼ ਮੰਤਰੀ ਐੇੱਸ. …