ਪੰਜਾਬ ਤੋਂ ਮੱਧ ਪ੍ਰਦੇਸ਼ ਤੱਕ ਸੀਤ ਲਹਿਰ ਨੇ ਫੜਿਆ ਜ਼ੋਰ
ਨਵੀਂ ਦਿੱਲੀ/ਬਿਊਰੋ ਨਿਊਜ਼
ਜੰਮੂ ਕਸ਼ਮੀਰ, ਹਿਮਾਚਲ ਅਤੇ ਉਤਰਾਖੰਡ ਵਿਚ ਲੰਘੇ ਕੱਲ੍ਹ ਭਾਰੀ ਬਰਫਬਾਰੀ ਹੋਈ। ਪਹਾੜੀ ਖੇਤਰਾਂ ਵਿਚ ਪਿਛਲੇ ਤਿੰਨ ਦਿਨਾਂ ਤੋਂ ਹੋ ਰਹੀ ਬਰਫਬਾਰੀ ਕਾਰਨ ਪੰਜਾਬ ਤੋਂ ਲੈ ਕੇ ਮੱਧ ਪ੍ਰਦੇਸ਼ ਤੱਕ ਸੀਤ ਲਹਿਰ ਨੇ ਜ਼ੋਰ ਫੜਿਆ ਹੈ। ਹਿਮਾਚਲ ਦੇ ਸ਼ਿਮਲਾ, ਮਨਾਲੀ, ਕਿਨੌਰ ਅਤੇ ਡਲਹੌਜੀ ਸਮੇਤ ਕਈ ਇਲਾਕਿਆਂ ਵਿਚ ਲੰਘੇ ਕੱਲ੍ਹ ਐਤਵਾਰ ਨੂੰ ਭਾਰੀ ਬਰਫਬਾਰੀ ਹੋਈ। ਉਧਰ ਜੰਮੂ ਵਿਚ ਵੈਸ਼ਣੋ ਦੇਵੀ ਮੰਦਰ ਦੀਆਂ ਪਹਾੜੀਆਂ ‘ਤੇ ਵੀ ਬਰਫਬਾਰੀ ਹੋਈ ਹੈ। ਉਤਰਾਖੰਡ ਵਿਚ ਮਸੂਰੀ ਦੇ ਧਨੌਟੀ ਅਤੇ ਸੁਰਕੰਡਾ ਇਲਾਕਿਆਂ ਵਿਚ ਬਰਫਬਾਰੀ ਅੱਜ ਵੀ ਜਾਰੀ ਰਹੀ। ਪਹਾੜੀ ਖੇਤਰਾਂ ਵਿਚ ਹੋਈ ਬਰਫਬਾਰੀ ਕਰਕੇ ਕਈ ਇਲਾਕਿਆਂ ਵਿਚ ਪਾਰਾ ਵੀ ਜ਼ੀਰੋ ਡਿਗਰੀ ਤੋਂ ਹੇਠਾਂ ਚਲਾ ਗਿਆ ਹੈ।
Check Also
ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ 2 ਦਸੰਬਰ ਤੱਕ ਕੀਤੀ ਗਈ ਮੁਲਤਵੀ
ਕਾਂਗਰਸ ਸਣੇ ਸਮੂਹ ਵਿਰੋਧੀ ਧਿਰ ਨੇ ਗੌਤਮ ਅਡਾਨੀ ਮੁੱਦੇ ’ਤੇ ਕੇਂਦਰ ਸਰਕਾਰ ਨੂੰ ਘੇਰਿਆ ਨਵੀਂ …