ਕਿਹਾ – 75 ਫੀਸਦੀ ਲੋਕਾਂ ਨੂੰ ਸਾਡੇ ਕੰਮ ‘ਤੇ ਤਸੱਲੀ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਚੰਡੀਗੜ੍ਹ ਪੁੱਜੇ। ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਦੀ ਰਾਜਨੀਤੀ ਬਦਲਣ ਅਤੇ ਭਾਰਤ ਨੂੰ ਭ੍ਰਿਸ਼ਟਾਚਾਰ ਤੋਂ ਮੁਕਤ ਕਰਵਾਉਣ ਲਈ ਬਣੀ ਹੈ। ਉਨ੍ਹਾਂ ਕਿਹਾ ਕਿ ਇਕ ਟੀ.ਵੀ. ਚੈਨਲ ਵਲੋਂ ‘ਆਪ’ ਦੇ ਕੰਮਾਂ ਨੂੰ ਲੈ ਕੇ ਦੇਸ਼ ਅਤੇ ਦੁਨੀਆ ਵਿਚ ਸਰਵੇ ਕਰਵਾਇਆ ਗਿਆ, ਜਿਸ ਵਿਚ 75 ਫੀਸਦੀ ਲੋਕਾਂ ਨੇ ਸਾਡੀ ਪਾਰਟੀ ਦੇ ਕੰਮਾਂ ਤੋਂ ਤਸੱਲੀ ਪ੍ਰਗਟ ਕੀਤੀ। ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਕੁਝ ਲੋਕਾਂ ਦੀ ਸੱਤਾ ਅਤੇ ਅਹੁਦੇ ਦੇ ਸੁੱਖ ਨੂੰ ਪੂਰਾ ਕਰਨ ਲਈ ਨਹੀਂ ਬਣੀ ਹੈ। ਕੇਜਰੀਵਾਲ ਨੇ ਖਹਿਰਾ ‘ਤੇ ਨਿਸ਼ਾਨਾ ਲਾਉਂਦਿਆਂ ਕਿਹਾ ਕਿ ਜਿਨ੍ਹਾਂ ਨੂੰ ਵੀ ਅਹੁਦਾ ਅਤੇ ਸੱਤਾ ਦਾ ਲਾਲਚ ਹੈ, ਉਹ ਪਾਰਟੀ ਨੂੰ ਛੱਡ ਸਕਦੇ ਹਨ ਅਤੇ ਅਜਿਹੇ ਲੋਕਾਂ ਦੇ ਪਾਰਟੀ ਵਿਚੋਂ ਬਾਹਰ ਹੋਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
Check Also
ਲੁਧਿਆਣਾ ’ਚ ਸਿਆਸੀ ਵਿਰੋਧੀਆਂ ’ਤੇ ਭੜਕੇ ਸੁਖਬੀਰ ਬਾਦਲ
ਕਿਹਾ : ਪੰਜਾਬ ’ਚ ਵਿਕਾਸ ਸਿਰਫ ਅਕਾਲੀ ਦਲ ਨੇ ਹੀ ਕਰਵਾਇਆ ਲੁਧਿਆਣਾ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ …