ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਨਹੀਂ ਦੇਣਗੇ ਖਹਿਰਾ
ਚੰਡੀਗੜ੍ਹ/ਬਿਊਰੋ ਨਿਊਜ਼
‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਤੋਂ ਬਾਅਦ ਸੁਖਪਾਲ ਖਹਿਰਾ ਨੇ ਅੱਜ ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਖਹਿਰਾ ਨੇ ਕਿਹਾ ਕਿ ਦਲ ਬਦਲੂ ਕਾਨੂੰਨ ਦੀਆਂ ਬਹੁਤ ਸਾਰੀਆਂ ਧਰਾਵਾਂ ਹਨ ਜਿਨ੍ਹਾਂ ਦੀ ਬਹੁਤੇ ਲੀਡਰ ਪ੍ਰਵਾਹ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਵਿਧਾਇਕ ਦਾ ਅਹੁਦਾ ਰੱਖਣ ਜਾਂ ਨਾ ਰੱਖਣ, ਉਨ੍ਹਾਂ ‘ਤੇ ਇਹ ਕਾਨੂੰਨ ਬਿਲਕੁਲ ਵੀ ਲਾਗੂ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਉਹ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਨਹੀਂ ਦੇਣਗੇ ਜੇਕਰ ਕਿਸੇ ਨੂੰ ਬਹੁਤ ਹੀ ਪ੍ਰੇਸ਼ਾਨੀ ਹੈ ਤਾਂ ਉਨ੍ਹਾਂ ਬਾਰੇ ਵਿਧਾਨ ਸਭਾ ਦੇ ਸਪੀਕਰ ਨੂੰ ਸ਼ਿਕਾਇਤ ਕਰ ਸਕਦੇ ਹਨ। ਖਹਿਰਾ ਨੇ ਕਿਹਾ ਕਿ ਉਹ ਭਲਕੇ ਅੱਠ ਜਨਵਰੀ ਨੂੰ ਨਵੀਂ ਪਾਰਟੀ ਦਾ ਐਲਾਨ ਕਰਨਗੇ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਬਾਰੇ ਉਨ੍ਹਾਂ ਕਿਹਾ ਕਿ ਉਹ ਅਹੁਦੇ ਦੇ ਭੁੱਖੇ ਹਨ ਅਤੇ ਛੇ ਸਾਲ ਤੋਂ ਪਾਰਟੀ ਪ੍ਰਧਾਨ ਬਣੇ ਹੋਏ ਹਨ।
Check Also
‘ਆਪ’ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਅਦਾਲਤ ’ਚ ਕੀਤਾ ਪੇਸ਼
ਅਦਾਲਤ ਨੇ ਵਿਧਾਇਕ ਨੇ ਪੰਜ ਦਿਨ ਦੇ ਰਿਮਾਂਡ ’ਤੇ ਭੇਜਿਆ ਜਲੰਧਰ/ਬਿਊਰੋ ਨਿਊਜ਼ : ‘ਆਪ’ ਵਿਧਾਇਕ …