ਕਿਹਾ – ਸਿੱਧੂ ਮੇਰੀ ਸਹਿਮਤੀ ਨਾਲ ਹੀ ਗਏ ਸਨ ਪਾਕਿਸਤਾਨ
ਚੰਡੀਗੜ੍ਹ/ਬਿਊਰੋ ਨਿਊਜ਼
ਕਰਤਾਰਪੁਰ ਲਾਂਘੇ ਬਾਰੇ ਪਾਕਿਸਤਾਨ ਵਲੋਂ ਸ਼ੁਰੂ ਕੀਤੇ ਨਿਰਮਾਣ ਕਾਰਜਾਂ ਦੀ ਗੱਲ ਕੈਪਟਨ ਅਮਰਿੰਦਰ ਨੇ ਵੀ ਸਵੀਕਾਰ ਕੀਤੀ ਹੈ। ਇਸ ਸਬੰਧੀ ਗੱਲ ਕਰਦਿਆਂ ਕੈਪਟਨ ਨੇ ਕਿਹਾ ਕਿ ਕਰਤਾਰਪੁਰ ਲਾਂਘੇ ਨੂੰ ਲੈ ਕੇ ਪਾਕਿਸਤਾਨ ਨੇ ਆਪਣੇ ਪਾਸੇ ਨਿਰਮਾਣ ਕਾਰਜ ਸ਼ੁਰੂ ਕਰ ਦਿੱਤੇ ਹਨ ਪਰ ਭਾਰਤੀ ਪੰਜਾਬ ਵਿੱਚ ਅਜੇ ਵਿਕਾਸ ਕੰਮ ਸ਼ੁਰੂ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਇਮਾਰਤੀ ਬੁਨਿਆਦੀ ਢਾਂਚੇ ਵਾਸਤੇ ਜ਼ਮੀਨ ਪ੍ਰਾਪਤ ਕਰਨ ਲਈ ਸੂਬਾ ਸਰਕਾਰ ਨੂੰ ਕੇਂਦਰ ਤੋਂ ਅਜੇ ਕੋਈ ਵੀ ਫੰਡ ਪ੍ਰਾਪਤ ਨਹੀਂ ਹੋਇਆ। ਕੈਪਟਨ ਦੱਸਿਆ ਕਿ ਮੈਂ ਹੀ ਨਵਜੋਤ ਸਿੱਧੂ ਨੂੰ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰੱਖਣ ਮੌਕੇ ਪਾਕਿਸਤਾਨ ਜਾਣ ਦੀ ਆਗਿਆ ਦਿੱਤੀ ਸੀ। ਉਨ੍ਹਾਂ ਕਿਹਾ ਕਿ ਕੋਈ ਵੀ ਮੰਤਰੀ, ਮੁੱਖ ਮੰਤਰੀ ਦੀ ਪ੍ਰਵਾਨਗੀ ਤੋਂ ਬਗੈਰ ਨਹੀਂ ਜਾ ਸਕਦਾ। ਉਨ੍ਹਾਂ ਫਿਰ ਕਿਹਾ ਕਿ ਸਿੱਧੂ ਉੱਥੇ ਆਪਣੀ ਨਿੱਜੀ ਹੈਸੀਅਤ ਕਰਕੇ ਗਏ ਸਨ ਪਰ ਇਸ ਵਾਸਤੇ ਉਨ੍ਹਾਂ ਨੂੰ ਆਗਿਆ ਮੈਂ ਹੀ ਦਿੱਤੀ ਸੀ।
Check Also
ਪੰਜਾਬ ਵਿਚ ਬਦਲੀਆਂ ਦੇ ਹੁਕਮ ਪੰਜਾਬੀ ਭਾਸ਼ਾ ’ਚ ਹੋਣ ਲੱਗੇ ਜਾਰੀ
ਪਹਿਲਾਂ ਬਦਲੀਆਂ ਦੇ ਹੁਕਮ ਜਾਰੀ ਹੁੰਦੇ ਸਨ ਅੰਗਰੇਜ਼ੀ ਭਾਸ਼ਾ ’ਚ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਮੁੱਖ …