12.4 C
Toronto
Monday, October 12, 2026
spot_img
Homeਭਾਰਤਕੈਪਟਨ ਅਮਰਿੰਦਰ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਕੈਪਟਨ ਅਮਰਿੰਦਰ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ

ਕੈਪਟਨ ਅਮਰਿੰਦਰ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤਕਿਹਾ – ਪੰਜਾਬ ‘ਚ ਆਮ ਆਦਮੀ ਪਾਰਟੀ ਨਾਲ ਗਠਜੋੜ ਦੀ ਲੋੜ ਨਹੀਂ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਵੀਂ ਦਿੱਲੀ ਵਿਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਨੇ ਪੰਜਾਬ ਵਿਚ ਆਮ ਆਦਮੀ ਪਾਰਟੀ ਨਾਲ ਗਠਜੋੜ ਕੀਤੇ ਜਾਣ ਦੀ ਲੋੜ ਤੋਂ ਇਨਕਾਰ ਕੀਤਾ ਹੈ, ਪਰ ਇਸਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਗਠਜੋੜ ਸਬੰਧੀ ਫੈਸਲਾ ਪਾਰਟੀ ਹਾਈਕਮਾਂਡ ਵਲੋਂ ਲਿਆ ਜਾਣਾ ਹੈ। ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਕਿਹਾ ਕਿ ਤਿੰਨ ਸੂਬਿਆਂ ਵਿਚ ਹੋਈ ਕਾਂਗਰਸ ਦੀ ਜਿੱਤ ਲਈ ਉਨ੍ਹਾਂ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਨੂੰ ਵਧਾਈ ਦਿੱਤੀ ਹੈ।
ਪੰਜਾਬ ਵਿਚ ‘ਆਪ’ ਦੀ ਕੋਈ ਹੋਂਦ ਨਾ ਹੋਣ ਦੀ ਗੱਲ ਕਰਦਿਆਂ ਕੈਪਟਨ ਨੇ ਕਿਹਾ ਕਿ ਕਾਂਗਰਸ ਨੂੰ ਪੰਜਾਬ ਵਿਚ ਕਿਸੇ ਵੀ ਪਾਰਟੀ ਨਾਲ ਗਠਜੋੜ ਦੀ ਲੋੜ ਨਹੀਂ ਹੈ। ਮੁੱਖ ਮੰਤਰੀ ਨੇ ਭਰੋਸਾ ਪ੍ਰਗਟਾਇਆ ਕਿ ਕਾਂਗਰਸ ਪਾਰਟੀ ਪੰਜਾਬ ਵਿਚ 13 ਦੀਆਂ 13 ਲੋਕ ਸਭਾ ਸੀਟਾਂ ‘ਤੇ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਦੀ ਚੋਣ ਬਾਰੇ ਅਜੇ ਕੋਈ ਵੀ ਫੈਸਲਾ ਨਹੀਂ ਹੋਇਆ।

RELATED ARTICLES

POPULAR POSTS