Breaking News
Home / ਭਾਰਤ / ਦੇਸ਼ ਦੇ ਕਈ ਸੂਬਿਆਂ ‘ਚ ਹੜਤਾਲ ਕਾਰਨ ਜਨ ਜੀਵਨ ਪ੍ਰਭਾਵਿਤ

ਦੇਸ਼ ਦੇ ਕਈ ਸੂਬਿਆਂ ‘ਚ ਹੜਤਾਲ ਕਾਰਨ ਜਨ ਜੀਵਨ ਪ੍ਰਭਾਵਿਤ

ਮੋਦੀ ਸਰਕਾਰ ਖਿਲਾਫ ਜੰਮ ਕੇ ਹੋਈ ਨਾਅਰੇਬਾਜ਼ੀ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਅਤੇ ਚੰਡੀਗੜ੍ਹ ਸਮੇਤ ਦੇਸ਼ ਦੇ ਕਈ ਸੂਬਿਆਂ ਵਿਚ ਮਜ਼ਦੂਰ ਸੰਗਠਨਾਂ ਦੀ ਹੜਤਾਲ ਕਾਰਨ ਅੱਜ ਜਨ ਜੀਵਨ ਪ੍ਰਭਾਵਿਤ ਹੋਇਆ। ਇਸ ਦੋ ਦਿਨਾਂ ਹੜਤਾਲ ਦਾ ਸਭ ਤੋਂ ਜ਼ਿਆਦਾ ਅਸਰ ਟਰਾਂਸਪੋਰਟ ਵਿਵਸਥਾ ‘ਤੇ ਪਿਆ। ਥਾਂ-ਥਾਂ ਰੋਸ ਪ੍ਰਦਰਸ਼ਨ ਕੀਤੇ ਗਏ ਅਤੇ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਹੋਈ। ਹੜਤਾਲ ਕਾਰਨ ਬੈਂਕਿੰਗ, ਬੀਮਾ, ਸਿਹਤ ਸੇਵਾਵਾਂ ਅਤੇ ਸੜਕੀ ਆਵਾਜਾਈ ‘ਤੇ ਜ਼ਿਆਦਾ ਪ੍ਰਭਾਵ ਪਿਆ। ਜ਼ਿਕਰਯੋਗ ਹੈ ਕਿ ਇਹ ਹੜਤਾਲ 10 ਕੇਂਦਰੀ ਮਜ਼ਦੂਰ ਸੰਗਠਨਾਂ ਦੇ ਸੱਦੇ ‘ਤੇ ਕੀਤੀ ਜਾ ਰਹੀ ਹੈ ਅਤੇ ਇਹ ਹੜਤਾਲ ਭਲਕੇ ਵੀ ਜਾਰੀ ਰਹੇਗੀ। ਸਾਰੀਆਂ ਯੂਨੀਅਨਾਂ ਦੇ ਵੱਖ-ਵੱਖ ਨੁਮਾਇੰਦਿਆਂ ਨੇ ਆਖਿਆ ਕਿ ਸਰਕਾਰ ਮਹਿੰਗਾਈ ਰੋਕੇ, ਬੇਰੁਜ਼ਗਾਰੀ ਦੂਰ ਕਰੇ ਅਤੇ ਸਵਾਮੀਨਾਥਨ ਕਮਿਸ਼ਨ ਦੀਆਂ ਰਿਪੋਰਟਾਂ ਨੂੰ ਲਾਗੂ ਕਰੇ।

Check Also

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ’ਚ ਲੋਕ …