ਜਗਦੀਸ਼ ਭੋਲਾ ਨਾਲ ਕਰੋੜਾਂ ਦੀ ਡਰੱਗ ਤਸਕਰੀ ‘ਚ ਚਹਿਲ ਵੀ ਸੀ ਬਰਾਬਰ ਦਾ ਦੋਸ਼ੀ
ਚੰਡੀਗੜ੍ਹ/ਬਿਊਰੋ ਨਿਊਜ਼
ਭੋਲਾ ਡਰੱਗ ਤਸਕਰੀ ਮਾਮਲੇ ਦੇ ਮੁਲਜ਼ਮ ਜਗਜੀਤ ਸਿੰਘ ਚਹਿਲ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਚਹਿਲ ਨੇ ਹਾਈਕੋਰਟ ਤੋਂ ਰਾਹਤ ਨਾ ਮਿਲਣ ਮਗਰੋਂ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਸੁਪਰੀਮ ਕੋਰਟ ਨੇ ਅੱਜ ਚਹਿਲ ਨੂੰ ਜ਼ਮਾਨਤ ਦੇ ਦਿੱਤੀ।
ਜ਼ਿਕਰਯੋਗ ਹੈ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਜਗਜੀਤ ਚਾਹਲ ਨੂੰ ਮਈ, 2017 ਵਿੱਚ ਗ੍ਰਿਫਤਾਰ ਕੀਤਾ ਗਿਆ ਸੀ। ਗ੍ਰਿਫਤਾਰੀ ਤੋਂ ਬਾਅਦ ਚਹਿਲ ਲਗਾਤਾਰ ਜ਼ਮਾਨਤ ਲਈ ਜੱਦੋ-ਜਹਿਦ ਕਰ ਰਿਹਾ ਸੀ। ਉਸ ਨੇ ਪਹਿਲਾਂ ਹੇਠਲੀ ਅਦਾਲਤ ਤੇ ਫਿਰ ਹਾਈਕੋਰਟ ਵਿੱਚ ਜ਼ਮਾਨਤ ਲਈ ਅਰਜ਼ੀ ਦਿੱਤੀ ਸੀ। ਇਸ ਮਗਰੋਂ ਉਸ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਜਿੱਥੇ ਉਸ ਨੂੰ ਰਾਹਤ ਮਿਲੀ ਹੈ। ਜਗਦੀਸ਼ ਭੋਲਾ ਨਾਲ ਕਰੋੜਾਂ ਦੀ ਡਰੱਗਜ਼ ਤਸਕਰੀ ਵਿੱਚ ਚਹਿਲ ਵੀ ਬਰਾਬਰ ਦਾ ਦੋਸ਼ੀ ਹੈ। ਭੋਲਾ ਦੀ ਨੇੜਤਾ ਜਗਜੀਤ ਚਹਿਲ ਨਾਲ ਸੀ। ਇਸ ਕੇਸ ਵਿੱਚ ਚਹਿਲ ਦਾ ਕੁਨੈਕਸ਼ਨ ਬਿਕਰਮ ਸਿੰਘ ਮਜੀਠੀਆ ਨਾਲ ਵੀ ਦੱਸਿਆ ਗਿਆ ਸੀ। ਧਿਆਨ ਰਹੇ ਕਿ ਈ.ਡੀ. ਚਹਿਲ ਦੀ 54 ਕਰੋੜ ਦੀ ਜਾਇਦਾਦ ਵੀ ਜ਼ਬਤ ਕਰ ਚੁੱਕਾ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …