ਇਕ ਕਿਸਾਨ ਬਠਿੰਡਾ ਅਤੇ ਦੂਜਾ ਹੁਸ਼ਿਆਰਪੁਰ ਜ਼ਿਲ੍ਹੇ ਨਾਲ ਸਬੰਧਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਿਸਾਨ ਖੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ ਅਤੇ ਅੱਜ ਫਿਰ ਦੋ ਕਿਸਾਨਾਂ ਨੇ ਕਰਜ਼ੇ ਤੋਂ ਤੰਗ ਹੋ ਕੇ ਖੁਦਕੁਸ਼ੀ ਦਾ ਰਾਹ ਚੁਣ ਲਿਆ। ਬਠਿੰਡਾ ਜ਼ਿਲ੍ਹੇ ਦੇ ਪਿੰਡ ਰਾਜਗੜ੍ਹ ਕੁੱਬੇ ਵਿਚ ਇਕ ਕਿਸਾਨ ਜਗਵਿੰਦਰ ਸਿੰਘ ਨੇ ਕਰਜ਼ੇ ਤੋਂ ਤੰਗ ਆ ਕੇ ਆਪਣੇ ਘਰ ਵਿਚ ਫਾਹਾ ਲਗਾ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਜਗਵਿੰਦਰ ਸਿੰਘ ਦੇ ਸਿਰ ਸਾਢੇ 3 ਲੱਖ ਦਾ ਕਰਜ਼ਾ ਸੀ ਅਤੇ ਬੈਂਕਾਂ ਕਿਸਾਨ ਕੋਲੋਂ ਕਰਜ਼ੇ ਦੀ ਵਸੂਲੀ ਲਈ ਦਬਾਅ ਪਾ ਰਹੀਆਂ ਸਨ। ਇਸਦੇ ਚੱਲਦਿਆਂ ਪ੍ਰੇਸ਼ਾਨ ਹੋ ਕੇ ਜਗਵਿੰਦਰ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।
ਇਸੇ ਤਰ੍ਹਾਂ ਹੁਸ਼ਿਆਰਪੁਰ ਵਿਚ ਗੜ੍ਹਸ਼ੰਕਰ ਨੇੜਲੇ ਪਿੰਡ ਸਾਧੋਵਾਲ ਵਿਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਸੀਤਲ ਸਿੰਘ ਵਲੋਂ ਅੱਜ ਦੁਪਹਿਰੇ ਫਾਹਾ ਲੈ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਮਿਲੀ ਹੈ। ਕਿਸਾਨ ਸੀਤਲ ਸਿੰਘ ਦੇ ਸਿਰ 4 ਲੱਖ ਰੁਪਏ ਦੇ ਕਰੀਬ ਕਰਜ਼ਾ ਸੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …