ਵੱਡੀ ਗਿਣਤੀ ਸਰਪੰਚ ਤੇ ਪੰਚ ਕਾਂਗਰਸ ਪਾਰਟੀ ਨਾਲ ਹਨ ਸਬੰਧਤ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਨਵੇਂ ਚੁਣੇ ਗਏ ਸਰਪੰਚਾਂ ਅਤੇ ਪੰਚਾਂ ਨੂੰ ਆਉਣ ਵਾਲੀ 11 ਅਤੇ 12 ਜਨਵਰੀ ਨੂੰ ਸਹੁੰ ਚੁਕਾਈ ਜਾਵੇਗੀ। ਇਸ ਸਬੰਧੀ ਐਲਾਨ ਪੰਜਾਬ ਦੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੀਤਾ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਲੰਘੀ 30 ਦਸੰਬਰ ਨੂੰ ਪੰਚਾਇਤੀ ਚੋਣਾਂ ਹੋਈਆਂ ਸਨ ਅਤੇ ਇਨ੍ਹਾਂ ਚੋਣਾਂ ਵਿੱਚ ਸੱਤਾ ਧਿਰ ਕਾਂਗਰਸ ਨੇ ਹੀ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ ਸੀ। ਬਾਜਵਾ ਨੇ ਦੱਸਿਆ ਕਿ ਸਰਬਸੰਮਤੀ ਨਾਲ ਬਣੇ ਤੇ 30 ਦਸੰਬਰ ਨੂੰ ਵੋਟਾਂ ਰਾਹੀਂ ਚੁਣੇ ਗਏ ਸਾਰੇ ਸਰਪੰਚਾਂ ਤੇ ਪੰਚਾਂ ਨੂੰ 11 ਤੇ 12 ਜਨਵਰੀ ਨੂੰ ਸਹੁੰ ਚੁਕਾਈ ਜਾਵੇਗੀ। ਕਾਂਗਰਸ ਦਾ ਦਾਅਵਾ ਹੈ ਕਿ 11,241 ਸਰਪੰਚ ਕਾਂਗਰਸ ਪਾਰਟੀ ਨਾਲ ਸਬੰਧਤ ਬਣੇ ਹਨ। ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਕ੍ਰਮਵਾਰ 981 ਤੇ 100 ਸਰਪੰਚ ਹੀ ਚੁਣੇ ਗਏ ਹਨ। 813 ਸਰਪੰਚ ਹੋਰ ਪਾਰਟੀਆਂ ਤੇ ਅਜ਼ਾਦ ਉਮੀਦਵਾਰ ਵਜੋਂ ਚੁਣੇ ਗਏ ਹਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …