Breaking News
Home / ਪੰਜਾਬ / ਸੁਖਪਾਲ ਖਹਿਰਾ ਨੇ ਬਣਾਈ ‘ਪੰਜਾਬੀ ਏਕਤਾ ਪਾਰਟੀ’

ਸੁਖਪਾਲ ਖਹਿਰਾ ਨੇ ਬਣਾਈ ‘ਪੰਜਾਬੀ ਏਕਤਾ ਪਾਰਟੀ’

ਪੰਜਾਬ ਦੀ ਜਨਤਾ ਨਾਲ ਕੀਤੇ ਵੱਡੇ-ਵੱਡੇ ਵਾਅਦੇ
ਅਫੀਮ ਦੀ ਖੇਤੀ ਦਾ ਵੀ ਕੀਤਾ ਸਮਰਥਨ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਸੁਖਪਾਲ ਖਹਿਰਾ ਨੇ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਖਹਿਰਾ ਨੇ ਇਸ ਪਾਰਟੀ ਦਾ ਨਾਂ ‘ਪੰਜਾਬੀ ਏਕਤਾ ਪਾਰਟੀ’ ਰੱਖਿਆ ਹੈ। ਇਸ ਸਬੰਧੀ ਖਹਿਰਾ ਨੇ ਐਲਾਨ ਅੱਜ ਚੰਡੀਗੜ੍ਹ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਇਸ ਮੌਕੇ ਖਹਿਰਾ ਨੇ ਕਿਹਾ ਕਿ ਜਿਸ ਤਰ੍ਹਾਂ ਦੇ ਹਾਲਾਤ ਬਣੇ ਹਨ, ਉਸੇ ਕਰਕੇ ਲੋਕਾਂ ਦੀਆਂ ਭਾਵਨਾਵਾਂ ਅਤੇ ਜਜ਼ਬਾਤਾਂ ਨੂੰ ਸਮਝਦਿਆਂ ਇੱਕ ਵੱਡਾ ਤੇ ਮੁਸ਼ਕਲ ਫ਼ੈਸਲਾ ਲੈਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਰੱਬ ਦੀ ਕ੍ਰਿਪਾ ਨਾਲ ਉਹ ਪੰਜਾਬ ਦੇ ਲੋਕਾਂ ਨੂੰ ‘ਪੰਜਾਬੀ ਏਕਤਾ ਪਾਰਟੀ’ ਦੇਣ ਦਾ ਰਹੇ ਹਨ। ਇਸ ਮੌਕੇ ਵਿਧਾਇਕ ਨਾਜਰ ਸਿੰਘ, ਬਲਦੇਵ ਸਿੰਘ, ਪਿਰਮਲ ਸਿੰਘ, ਕੰਵਰ ਸੰਧੂ ਅਤੇ ਜਗਦੇਵ ਸਿੰਘ ਕਮਾਲੂ ਵੀ ਹਾਜ਼ਰ ਸਨ।
ਨਵੀਂ ਪਾਰਟੀ ਦੇ ਐਲਾਨ ਮੌਕੇ ਖਹਿਰਾ ਨੇ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ। ਉਨ੍ਹਾਂ ਕਿਹਾ ਕਿ ਉਹ ਕਿਸਾਨਾਂ ਨੂੰ ਸਿੱਧੇ ਤੌਰ ‘ਤੇ ਸਬਸਿਡੀ ਦੇਣਗੇ। ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣਗੇ, ਲੋਕ ਪਾਲ ਬਿੱਲ ਬਣਾਉਣਗੇ ਤੇ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਈ ਜਾਏਗੀ। ਧਰਮਵੀਰ ਗਾਂਧੀ ਦੀ ਤਰਜ਼ ‘ਤੇ ਖਹਿਰਾ ਨੇ ਵੀ ਪੰਜਾਬ ਵਿਚ ਅਫੀਮ ਦੀ ਖੇਤੀ ਦਾ ਸਮਰਥਨ ਕੀਤਾ ਹੈ। ਖਹਿਰਾ ਨੇ ਅਕਾਲੀਆਂ ‘ਤੇ ਪੰਜਾਬ ਅੰਦਰ ਨਸ਼ਾ ਫੈਲਾਉਣ ਦੇ ਇਲਜ਼ਾਮ ਲਾਏ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਦਸ ਸਾਲ ਦੇ ਰਾਜ ਦੌਰਾਨ ਪੰਜਾਬ ਨੂੰ ਭਾਰੀ ਨੁਕਸਾਨ ਹੋਇਆ।

Check Also

ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ

ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …